ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਸਤੀਫਾ ਦੇ ਦੇਣਗੇ
ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਐਲਾਨ ਕੀਤਾ ਹੈ ਕਿ ਉਹ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ (ਟੋਰੀ) ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਪਰ ਨਵੇਂ ਨੇਤਾ ਦੀ ਚੋਣ ਹੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ।
ਬੋਰਿਸ ਜੌਹਨਸਨ ਨੇ ਦਾਅਵਾ ਕੀਤਾ ਹੈ ਕਿ ਉਹ ਆਪਣੀ ਕੈਬਨਿਟ ਦੇ ਕਰੀਬ 40 ਮੰਤਰੀਆਂ ਅਤੇ ਅਧਿਕਾਰੀਆਂ ਦੇ ਅਸਤੀਫ਼ਿਆਂ ਦੇ ਬਾਵਜੂਦ ਪ੍ਰਧਾਨ ਮੰਤਰੀ ਬਣੇ ਰਹਿਣਗੇ।
ਉਹ ਨਵੰਬਰ ਤੱਕ ਪ੍ਰਧਾਨ ਮੰਤਰੀ ਬਣੇ ਰਹਿਣਗੇ।
ਉਧਰ, ਬੋਰਿਸ ਜੌਹਨਸਨ ਨੇ ਜਗਤਾਰ ਸਿੰਘ ਜੌਹਲ ਦੀ ਭਾਰਤ ਵਿੱਚ ਗ੍ਰਿਫ਼ਤਾਰੀ ਨੂੰ ‘ਮਨਮਾਨੀ’ ਦੱਸਿਆ ਹੈ।
ਜਗਤਾਰ ਸਿੰਘ ਜੌਹਲ ਇੱਕ ਸਿੱਖ ਕਾਰਕੁਨ ਹੈ ਜੋ ਨਵੰਬਰ 2017 ਤੋਂ ਬਿਨਾਂ ਮੁਕੱਦਮੇ ਦੇ ਭਾਰਤ ਵਿੱਚ ਕੈਦ ਹੈ। ਉਸ ਉੱਤੇ ਸੱਜੇ-ਪੱਖੀ ਹਿੰਦੂ ਨੇਤਾਵਾਂ ਵਿਰੁੱਧ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ ਹੋਣ ਦਾ ਦੋਸ਼ ਹੈ।