ਸੀਏਏ ਦੇ ਲਾਗੂ ਹੋਣ ਮਗਰੋਂ ਦੇਸ਼ ਭਰ ਵਿੱਚ ਸਿਆਸਤ ਕਾਫੀ ਭਖੀ ਹੋਈ ਹੈ। ਕੁਝ ਸਿਆਸੀ ਪਾਰਟੀਆਂ ਇਸ ਕਾਨੂੰਨ ਦੇ ਖਿਲਾਫ਼ ਹਨ ਤੇ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ। ਉਥੇ ਹੀ ਕਈ ਸਿਆਸੀ ਪਾਰਟੀਆਂ ਇਸ ਕਾਨੂੰਨ ਦੀ ਹਮਾਇਤ ਕਰ ਰਹੀਆਂ ਹਨ।
ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਨੇ ਇਸ ਕਾਨੂੰਨ ਦਾ ਵਿਰੋਧ ਕਰਨ ਵਾਲੇ ਸਿਆਸਤਦਾਨਾਂ ਨੂੰ ਪਲਟਵਾਰ ਜਵਾਬ ਦਿੱਤਾ ਹੈ। ਅਮਿਤ ਸ਼ਾਹ ਨੇ ਬਿਆਨ ਦਿੱਤਾ ਕਿ ਸੀਏਏ ਕਾਨੂੰਨ ਕਿਸੇ ਵੀ ਕੀਮਤ ਉਤੇ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਇਸ ਨਾਲ ਕਦੇ ਵੀ ਸਮਝੌਤਾ ਨਹੀਂ ਕਰਾਂਗੇ।
ਅਸੀਂ ਚੋਣ ਮਨੋਰਥ ਪੱਤਰ ‘ਚ CAA ਬਾਰੇ ਵਾਅਦਾ ਕੀਤਾ ਸੀ। CAA ਨਾਗਰਿਕਤਾ ਖੋਹਣ ਵਾਲਾ ਕਾਨੂੰਨ ਨਹੀਂ ਹੈ। CAA ਭਾਜਪਾ ਲਈ ਸਿਆਸੀ ਮੁੱਦਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਕਿਹਾ ਉਹ ਲਕੀਰ ਉਥੇ ਪੱਥਰ ਹੈ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

