ਸਮਾਜਿਕ ਸੁਰੱਖਿਆ ਮੰਤਰੀ ਨੇ ਤਰਸ ਦੇ ਆਧਾਰ ‘ਤੇ ਨੌਕਰੀ ਲੈਣ ਵਾਲੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਮੰਗਲਵਾਰ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਪ੍ਰਾਪਤ ਕਰਨ ਵਾਲੇ ਦੋ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਡਾ: ਬਲਜੀਤ ਕੌਰ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸਫ਼ਲਤਾ ਅਤੇ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।…
