CISF ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਹਿਮਾਚਲ ਦੀ ਮੰਡੀ ਸੀਟ ਤੋਂ ਨਵੀਂ ਚੁਣੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦਾ ਮਾਮਲਾ ਗਰਮ ਹੋ ਗਿਆ ਹੈ। ਜਿੱਥੇ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਵਿੰਦਰ ਕੌਰ ਖਿਲਾਫ ਕਾਰਵਾਈ ਕੀਤੀ ਜਾਵੇਗੀ। ਕੁਲਵਿੰਦਰ ਕੌਰ ਦੇ ਹੱਕ ‘ਚ ਅੱਜ ਵੱਡੀ ਗਿਣਤੀ ‘ਚ ਕਿਸਾਨ ਮੋਹਾਲੀ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ ਅਤੇ ਉਥੋਂ ਉਹ ਮੋਹਾਲੀ ‘ਚ ਐੱਸਐੱਸਪੀ ਦਫ਼ਤਰ ਤੱਕ ਰੋਸ ਮਾਰਚ ਕੱਢ ਕੇ ਮੰਗ ਪੱਤਰ ਦੇਣਗੇ | ਕਿਸਾਨਾਂ ਨੇ ਕਿਹਾ ਕਿ ਕੁਲਵਿੰਦਰ ਕੌਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ, ਪੰਜਾਬ ਨੂੰ ਅੱਤਵਾਦੀ ਉਗਰਵਾਦੀ ਕਹਿਣ ਵਾਲੀ ਕੰਗਣਾ ਅਤੇ ਸਾਥੀ ਸਮੇਤ ਔਰਤ ਦਾ ਹੱਥ ਵੱਢਣ ਵਾਲੀ ਕੰਗਣਾ ਦੇ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।