Site icon Geo Punjab

CM ਭਗਵੰਤ ਮਾਨ ਨੇ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ, ਡਾਕਟਰਾਂ ਨੂੰ ਦਿੱਤੇ ਅਹਿਮ ਹੁਕਮ

CM ਭਗਵੰਤ ਮਾਨ ਨੇ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ, ਡਾਕਟਰਾਂ ਨੂੰ ਦਿੱਤੇ ਅਹਿਮ ਹੁਕਮ


ਪੰਜਾਬ ਵਿੱਚ ਆਮ ਆਦਮੀ ਪਾਰਟੀ ਮੁਹੱਲਾ ਕਲੀਨਿਕ ਖੋਲ੍ਹਣ ਦਾ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਲੁਧਿਆਣਾ ਵਿੱਚ ਸੁਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਨਾਨਕ ਸਟੇਡੀਅਮ ਪਹੁੰਚ ਰਹੇ ਹਨ।

ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ 75 ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਸੀਐਮ ਮਾਨ ਨੇ ਅੱਜ ਲੁਧਿਆਣਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਅਤੇ ਡਾਕਟਰਾਂ ਨੂੰ ਦਿੱਤੇ ਅਹਿਮ ਆਦੇਸ਼।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ 75ਵੇਂ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਪਰੇਡ ਦੀ ਸਲਾਮੀ ਲਈ। ਇਸ ਦੌਰਾਨ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਮੈਂਬਰ ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਗੁਰੂ ਨਾਨਕ ਭਵਨ ਦੇ ਬਾਹਰ ਪੁੱਜੇ। ਪੁਲੀਸ ਨੇ 100 ਦੇ ਕਰੀਬ ਮੈਂਬਰਾਂ ਨੂੰ ਬੱਸਾਂ ਵਿੱਚ ਲੱਦ ਕੇ ਸਰਾਭਾ ਨਗਰ ਥਾਣੇ ਲੈ ਗਈ।

ਇਹ ਵੀ ਪੜ੍ਹੋ: ਲੁਧਿਆਣਾ ‘ਚ 9 ਮੁਹੱਲਾ ਕਲੀਨਿਕ ਤਿਆਰ, ਆਜ਼ਾਦੀ ਦਿਵਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

ਦੱਸਣਯੋਗ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੀ ਦੇਰ ਸ਼ਾਮ ਲੁਧਿਆਣਾ ਪੁੱਜੇ ਸਨ।

ਭਗਵੰਤ ਨੇ ਹੋਟਲ ਪਾਰਕ ਪਲਾਜ਼ਾ ਵਿੱਚ ਰਾਤ ਕੱਟੀ। ਉਹ ਅੱਜ ਮੁਹੱਲਾ ਕਲੀਨਿਕ ਦਾ ਉਦਘਾਟਨ ਵੀ ਕਰਨਗੇ। ਪੰਜਾਬ ਭਰ ਵਿੱਚ 75 ਮੁਹੱਲਾ ਕਲੀਨਿਕ ਹਨ। ਲੁਧਿਆਣਾ ਵਿੱਚ 9 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ਲੁਧਿਆਣਾ ‘ਚ 9 ਮੁਹੱਲਾ ਕਲੀਨਿਕ ਤਿਆਰ, ਆਜ਼ਾਦੀ ਦਿਵਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

Exit mobile version