CM ਮਾਨ ਦੀ ਚਿੱਠੀ ਦਾ ਰਾਜਪਾਲ ਨੇ ਦਿੱਤਾ ਜਵਾਬ, ‘ਆਪ’ ਸਰਕਾਰ ਤੋਂ ਪੁੱਛੇ ਤੀਖੇ ਸਵਾਲ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਦਿਨਾਂ ‘ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ 5637 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਸੀ। ਹੁਣ ਇਸ ਚਿੱਠੀ ਤੇ ਰਾਜਪਾਲ ਦਾ ਜਵਾਬ ਆ ਗਿਆ ਹੈ। ਉਨ੍ਹਾਂ ਆਪਣੀ ਚਿੱਠੀ ‘ਚ ਕਿਹਾ ਕਿ ਮੇਰੇ ਨਾਲ ਸੰਪਰਕ ਕਰਨ ਤੋਂ ਪਹਿਲਾਂ ਤੁਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਇਸ ਲਈ ਸਾਨੂੰ ਉਸ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ, ਰਾਜਪਾਲ ਨੇ ਪੰਜਾਬ ਦੇ ਕਰਜ਼ੇ ਦਾ ਮੁੱਦਾ ਉਠਾਇਆ, ਜਿਸ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ 50,000 ਕਰੋੜ ਦਾ ਵਾਧਾ ਹੋਇਆ ਹੈ, ਅਤੇ ਇਸ ਬਾਰੇ ਹੋਰ ਵੇਰਵੇ ਮੰਗੇ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *