CM ਮਾਨ ਨਾਲ ਕਿਸਾਨਾਂ ਦੀ ਮੀਟਿੰਗ ਸਮਾਪਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ


ਚੰਡੀਗੜ੍ਹ: ਬੀਕੇਯੂ ਉਗਰਾਹਾਂ ਦੇ ਆਗੂਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਵਿੱਚ ਮੁੱਖ ਮੁੱਦਾ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਬਾਰੇ ਕੁਝ ਸੁਝਾਅ ਵੀ ਲੈ ਕੇ ਆਏ ਹਾਂ। ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਲਈ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ 23 ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ। ਕੇਂਦਰ ਦਾ ਵੱਡਾ ਫੈਸਲਾ, ਦਿੱਲੀ ਤੋਂ ਹੁਕਮ, ਕਿਸਾਨ ਖੁਸ਼, ਹੋਰ ਨਹੀਂ ਧਰਨੇ ਇਸ ਦੌਰਾਨ ਪੰਜਾਬ ਭਵਨ ਪਹੁੰਚੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਕਿਸਾਨ ਆਗੂ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਪੰਜ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਜੋ ਸਮਾਪਤ ਹੋ ਗਈ। ਗ਼ੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਮੀਟਿੰਗ ਲਈ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਸਿਰਫ਼ 23 ਆਗੂਆਂ ਨੂੰ ਸੱਦਿਆ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *