ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ ਅਤੇ ਹੁਣ ਉਨ੍ਹਾਂ ਨੇ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਰੱਖਣ ਵਾਲੇ ਸਿਆਸਤਦਾਨਾਂ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।
ਇਸ ਸਬੰਧੀ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਬਹੁਤ ਪ੍ਰਭਾਵਸ਼ਾਲੀ ਅਤੇ ਸਿਆਸੀ ਲੋਕਾਂ ਦੇ ਰਿਸ਼ਤੇਦਾਰ ਫਰਜ਼ੀ ਡਿਗਰੀਆਂ ਲੈ ਕੇ ਸਰਕਾਰੀ ਨੌਕਰੀਆਂ ‘ਤੇ ਬੈਠੇ ਹਨ।
ਭਗਵੰਤ ਮਾਨ ਨੇ ਕਿਹਾ ਹੈ ਕਿ ਜਲਦ ਹੀ ਇਨ੍ਹਾਂ ਲੋਕਾਂ ਦਾ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਦੇ ਲੋਕਾਂ ਦੇ ਇਕ-ਇਕ ਟੈਕਸ ਦਾ ਲੋਕਾਂ ਨੂੰ ਹਿਸਾਬ ਦਿੱਤਾ ਜਾਵੇਗਾ।

