ਇੱਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਸ੍ਰੀ ਮਾਨ ਨੇ ਦੇਰ ਰਾਤ ਟਵੀਟ ਕਰਕੇ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਚਿੱਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ, ਜਿਸ ਨੇ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਕਥਿਤ ਤੌਰ ‘ਤੇ ਲੁੱਟ ਕੇ ਅਰਬਾਂ ਰੁਪਏ ਦੀ ਜਾਇਦਾਦ ਬਣਾਈ ਹੈ। ਇਸ ਸਬੰਧੀ ਵੇਰਵੇ ਜਲਦੀ ਹੀ ਜਨਤਕ ਕੀਤੇ ਜਾਣਗੇ।
ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਲੁੱਟ ਕੇ ਅਰਬਾਂ ਦੀ ਚੱਲ ਜਾਇਦਾਦ ਬਣਾਉਣ ਵਾਲੀ ਚਿੱਟ ਫੰਡ ਕੰਪਨੀ “ਪਰਲ” ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ….ਵੇਰਵੇ ਜਲਦ ਜਨਤਕ ਕੀਤੇ ਜਾਣਗੇ।
— ਭਗਵੰਤ ਮਾਨ (@BhagwantMann) 18 ਅਗਸਤ, 2022
ਇਹ ਵੀ ਪੜ੍ਹੋ ਪੰਜਾਬ ਦੇ ਵੱਡੇ ਲੀਡਰ ਖ਼ਤਰੇ ‘ਚ!