Site icon Geo Punjab

CM BHAGWANT MANN ਨੇ ਕੈਲੰਡਰ ਜਾਰੀ ਕੀਤਾ

CM BHAGWANT MANN ਨੇ ਕੈਲੰਡਰ ਜਾਰੀ ਕੀਤਾ


ਚੰਡੀਗੜ੍ਹ, 2 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੁਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੋਨਾਲੀ ਗਿਰੀ ਤੇ ਹੋਰ ਹਾਜ਼ਰ ਸਨ।

Exit mobile version