CM ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਨਿਰਦੇਸ਼

CM ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਨਿਰਦੇਸ਼

ਪੰਜਾਬ ਦੇ ਸੀ.ਐਮ ਭਗਵੰਤ ਮਾਨ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀ. ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਉਨ੍ਹਾਂ ਨੇ ਇਹ ਮੀਟਿੰਗ ਕੀਤੀ। ਸੀ.ਐਮ. ਮਾਨ ਨੇ ਲੋਕ ਸਭਾ ਚੋਣਾਂ ਦੌਰਾਨ ਨਸ਼ਾ ਤਸਕਰੀ ਦਾ ਸ਼ੱਕ ਪ੍ਰਗਟਾਇਆ ਹੈ। ਇਸ ਕਾਰਨ ਉਨ੍ਹਾਂ ਅਧਿਕਾਰੀਆਂ ਨੂੰ ਤਿੰਨ ਮੁੱਖ ਨੁਕਤਿਆਂ ’ਤੇ ਕੰਮ ਕਰਨ ਦੀ ਹਦਾਇਤ ਕੀਤੀ।

ਸੀ.ਐਮ. ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਈ ਵੱਡੀਆਂ ਮੱਛੀਆਂ ਅਜਿਹੀਆਂ ਕੋਸ਼ਿਸ਼ਾਂ ਕਰਨਗੀਆਂ। ਇਸ ਕਾਰਨ ਨਸ਼ੇ ਦੇ ਬਰਾਮਦ ਹੋਣ ਤੋਂ ਬਾਅਦ ਅਧਿਕਾਰੀਆਂ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਫੜੇ ਗਏ ਸਮੱਗਲਰਾਂ ਦੇ ਪਿਛਾਖੜੀ ਸਬੰਧਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਕੜੀ ਨੂੰ ਤੋੜਿਆ ਜਾ ਸਕੇ।

ਸੀ.ਐਮ. ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੋਣਾਂ ਦੌਰਾਨ ਵੱਡੀ ਗਿਣਤੀ ਵਿਚ ਫੋਰਸ ਪੰਜਾਬ ਵਿਚ ਆਵੇਗੀ। ਇਸ ਕਾਰਨ ਨਾਕੇ ਲਗਾਉਣ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਅਤੇ ਧਾਰਮਿਕ ਚਿੰਨ੍ਹਾਂ ਦਾ ਅਪਮਾਨ ਨਾ ਹੋਵੇ।

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *