Site icon Geo Punjab

CM ਮਾਨ ਨੇ ਸਾਂਝੀ ਕੀਤੀ ਆਪਣੀ ਬੇਟੀ ਦੀ ਪਹਿਲੀ ਤਸਵੀਰ

CM ਮਾਨ ਨੇ ਸਾਂਝੀ ਕੀਤੀ ਆਪਣੀ ਬੇਟੀ ਦੀ ਪਹਿਲੀ ਤਸਵੀਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਖੁਸ਼ੀ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਸੀ.ਐਮ. ਮਾਨ ਨੇ ਦਿੱਤੀ ਹੈ। ਇਸ ਦੇ ਨਾਲ ਹੀ ਸੀ.ਐਮ. ਮਾਨ ਨੇ ਆਪਣੀ ਬੇਟੀ ਦੀ ਪਹਿਲੀ ਝਲਕ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੀ ਬੇਟੀ ਦੀ ਤਸਵੀਰ ਆਪਣੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।

ਅਤੇ ਇਸ ਤੋਂ ਪਹਿਲਾਂ ਸੀ.ਐਮ. ਮਾਨ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਸੀ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਬੇਟੀ ‘ਤੇ ਮੇਹਰ ਕੀਤੀ ਹੈ, ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਬੀਤੀ ਰਾਤ ਹੀ ਗੁਰਪ੍ਰੀਤ ਕੌਰ ਦੇ ਹਸਪਤਾਲ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਅੱਜ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ।

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version