ਸੀਐੱਮ ਮਾਨ ਮਾਨ ਨੇ ਪੰਜਾਬੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਕਸ ਅਕਾਊਂਟ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ ‘ਚ ਹੀ ਹੋਣਗੇ,ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਅੱਜ ਅਸੀਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।
ਉਨ੍ਹਾਂ ਨੇ ਟਵਿੱਟਰ ਉਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ ਹੈ, ‘‘ਆਪ ਦੀ ਸਰਕਾਰ, ਆਪ ਦੇ ਦੁਆਰ’ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ ‘ਚ ਹੀ ਹੋਣਗੇ…ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਅੱਜ ਅਸੀਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ…ਮੈਂ ਖੁਦ ਡੇਰਾਬੱਸੀ ਦੇ ਪਿੰਡ ਭਾਂਖਰਪੁਰ ਦੇ ਕੈਂਪ ‘ਚ ਪਹੁੰਚ ਰਿਹਾ ਹਾਂ…
ਵੋਟਾਂ ਤੁਹਾਡੇ ਤੋਂ ਪਿੰਡ-ਪਿੰਡ ਆ ਕੇ ਮੰਗੀਆਂ ਸੀ ਤਾਂ ਹੁਣ ਸਰਕਾਰ ਕੰਮ ਕਰਨ ਲਈ ਵੀ ਪਿੰਡ-ਪਿੰਡ ਆਵੇਗੀ… “’
ਸਰਕਾਰ ਦੇ ਇਕ ਹੋਰ ਫੈਸਲੇ ਬਾਰੇ ਮੁੱਖ ਮੰਤਰੀ ਨੇ ਅਧਿਕਾਰਿਕ ਟਵਿਟਰ ਹੈਂਡਲ ਤੋਂ ਟਵੀਟ ਕੀਤਾ ਹੈ ਕਿ ‘ਪੰਜਾਬ ‘ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ’…।
