ਮੁੱਖ ਮੰਤਰੀ ਭਗਵੰਤ ਮਾਨ ਅੱਜ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਜਲਦੀ ਹੀ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਉਹ ਨਿਹਾਲਸਿੰਘਵਾਲਾ ਅਤੇ ਮੁਕਤਸਰ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਤਲਵੰਡੀ ਸਾਬੋ ਅਤੇ ਪਟਿਆਲਾ ਵਿਖੇ ਵੀ ਨੁਕਸਾਨ ਦਾ ਜਾਇਜ਼ਾ ਲੈਣਗੇ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਬੇਮੌਸਮੀ ਬਰਸਾਤ ਨੇ ਕਣਕ ਅਤੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਤਬਾਹ ਕਰ ਦਿੱਤੀਆਂ ਹਨ। ਨੁਕਸਾਨੀਆਂ ਗਈਆਂ ਫਸਲਾਂ ਦਾ ਸਰਵੇ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਅਸਲ ਰਿਪੋਰਟ ਸਾਹਮਣੇ ਆਵੇਗੀ। ਪੰਜਾਬ ਖੇਤੀਬਾੜੀ ਵਿਭਾਗ ਅਨੁਸਾਰ ਫਾਜ਼ਿਲਕਾ ਅਤੇ ਸਰਹੱਦੀ ਇਲਾਕਿਆਂ ਵਿੱਚ ਝੱਖੜ ਕਾਰਨ ਕਣਕ ਦਾ ਕਾਫੀ ਨੁਕਸਾਨ ਹੋਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
