CM ਮਾਨ ਨੇ ਜਾਰੀ ਕੀਤਾ ਨਵਾਂ ਹੁਕਮ, ਵਿਧਾਇਕਾਂ ਤੇ ਮੰਤਰੀਆਂ ਦੀਆਂ ਨਿੱਜੀ ਸੁਰੱਖਿਆ ਗੱਡੀਆਂ ਦੀ ਮੰਗ


ਚੰਡੀਗੜ੍ਹ: ਮਾਨ ਸਰਕਾਰ ਨੇ ਨਵਾਂ ਹੁਕਮ ਜਾਰੀ ਕਰਕੇ ਮੰਤਰੀਆਂ ਤੇ ਵਿਧਾਇਕਾਂ ਤੋਂ ਦੋ ਦਿਨਾਂ ਅੰਦਰ ਨਿੱਜੀ ਸੁਰੱਖਿਆ ਵਾਹਨਾਂ ਦਾ ਹਿਸਾਬ ਮੰਗਿਆ ਹੈ। ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ‘ਆਪ’ ਨੇ ਪੰਜਾਬ ਦੇ ਵਿਧਾਇਕਾਂ ਨੂੰ ਸਰਕਾਰ ਬਣਨ ਤੋਂ ਬਾਅਦ ਨਿੱਜੀ ਸੁਰੱਖਿਆ ਸਬੰਧੀ ਜਾਣਕਾਰੀ ਦੇਣ ਲਈ ਕਿਹਾ ਸੀ, ਜੋ ਕਿ ਅਜੇ ਤੱਕ ਜ਼ਿਆਦਾਤਰ ਵਿਧਾਇਕਾਂ ਵੱਲੋਂ ਮੁਹੱਈਆ ਨਹੀਂ ਕਰਵਾਈ ਗਈ। ਚੰਡੀਗੜ੍ਹ ਦੀ ਕੁੜੀ ਦੇ ਸਕੂਟਰ ‘ਚੋਂ ਮਿਲਿਆ ਅਣਪਛਾਤਾ ਸਮਾਨ! ਪੁਲਿਸ ਵੀ ਹੋਈ ਬੇਸ਼ਰਮੀ D5 Channel Punjabi ਸਰਕਾਰ ਨੇ ਹੁਣ ਇੱਕ ਨਵਾਂ ਪੱਤਰ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਵਿਧਾਇਕਾਂ ਅਤੇ ਮੰਤਰੀਆਂ ਨੂੰ ਨਿੱਜੀ ਸੁਰੱਖਿਆ ਵਾਹਨਾਂ ਦੇ ਵੇਰਵੇ (ਔਸਤ ਖਰਚਿਆਂ ਸਮੇਤ) ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਪੱਤਰ ਜਾਰੀ ਹੋਣ ਦੀ ਮਿਤੀ ਤੋਂ 2 ਦਿਨਾਂ ਦੇ ਅੰਦਰ-ਅੰਦਰ ਮੁਹੱਈਆ ਕਰਵਾਇਆ ਜਾਵੇ। ਪੋਸਟ ਬੇਦਾਅਵਾ ਰਾਏ / ਇਸ ਲੇਖ ਵਿੱਚ ਤੱਥ ਭੇਜਣਾ ਯਕੀਨੀ ਬਣਾਓ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *