ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤੀ ‘ਚ ਹਲਚਲ ਨਜ਼ਰ ਆ ਰਹੀ ਹੈ।ਹਰ ਪਾਰਟੀ ਆਪਣਾ ਝੰਡਾ ਲਹਿਰਾਉਣ ਦੇ ਲਈ ਜੱਦੋਜ਼ਹਿਦ ਕਰ ਰਹੀ ਹੈ ਅਤੇ ਆਪਣੇ ਆਪਣੇ ਤਰੀਕੇ ਨਾਲ ਰਣਨੀਤੀ ਤਿਆਰ ਕਰ ਰਹੀ ਹੈ।ਅਜਿਹੇ ‘ਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕਾਂਗਰਸ ਨੇ ਜਲੰਧਰ ‘ਚ ਇਕ ਸੀਨੀਅਰ ਨੇਤਾ ਨੂੰ ਮੈਦਾਨ ‘ਚ ਉਤਾਰਿਆ ਹੈ।
ਸੂਤਰਾਂ ਅਨੁਸਾਰ ਜਲੰਧਰ ‘ਚ ਇਸ ਵਾਰ ਚੌਧਰੀ ਪਰਿਵਾਰ ਦੀ ਥਾਂ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ।ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ 7 ਲੋਕਸਭਾ ਸੀਟਾਂ ‘ਤੇ ਮੋਹਰ ਲਗਾ ਦਿਤੀ ਹੈ।ਦੂਜੇ ਪਾਸੇ ਹੋਰ ਸੀਟਾਂ ਗੁਰਦਾਸਪੁਰ ਤੋਂ ਪ੍ਰਤਾਪ ਬਾਜਵਾ, ਲੁਧਿਆਣਾ ਤੋਂ ਰਵਨੀਤ ਬਿੱਟੂ, ਨੂੰ ਟਿਕਟ ਦੇਣ ਦਾ ਜਲਦ ਐਲਾਨ ਕਰ ਸਕਦੀ ਹੈ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।