ਭਾਰਤ ਦੇ ਸਾਤਵਿਕ ਸਾਈਰਾਜ ਰੈਂਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ ਡਬਲਜ਼ ਬੈਡਮਿੰਟਨ ਮੁਕਾਬਲੇ ਦੇ ਫਾਈਨਲ ਵਿੱਚ ਇੰਗਲੈਂਡ ਦੇ ਬੇਨ ਲੇਨ ਅਤੇ ਸੀਨ ਵੈਂਡੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ। ਬੈਡਮਿੰਟਨ ਵਿੱਚ ਭਾਰਤ ਦਾ ਇਹ ਤੀਜਾ ਸੋਨ ਤਗਮਾ ਹੈ। ਇਸ ਤੋਂ ਪਹਿਲਾਂ ਮਹਿਲਾ ਸਿੰਗਲਜ਼ ਵਿੱਚ ਪੀਵੀ ਸਿੰਧੂ ਅਤੇ ਪੁਰਸ਼ ਸਿੰਗਲਜ਼ ਵਿੱਚ ਲਕਸ਼ੈ ਸੇਨ ਭਾਰਤ ਲਈ ਸੋਨ ਤਗ਼ਮੇ ਜਿੱਤ ਚੁੱਕੇ ਹਨ।
ਇਹ ਵੀ ਪੜ੍ਹੋ- CWG 2022: ਲਕਸ਼ੈ ਸੇਨ ਨੇ ਬੈਡਮਿੰਟਨ ਵਿੱਚ ਭਾਰਤ ਲਈ ਇੱਕ ਹੋਰ ਸੋਨ ਤਗਮਾ ਜਿੱਤਿਆ
ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਜੋੜੀ ਨੇ ਸ਼ੁਰੂਆਤ ਤੋਂ ਹੀ ਦਬਾਅ ਬਣਾਇਆ ਅਤੇ ਪਹਿਲਾ ਸੈੱਟ 21-15 ਨਾਲ ਜਿੱਤ ਲਿਆ। ਇਸ ਤੋਂ ਬਾਅਦ ਦੂਜੇ ਸੈੱਟ ਵਿੱਚ ਵੀ ਇਸ ਭਾਰਤੀ ਜੋੜੀ ਨੇ ਹਮਲਾਵਰ ਖੇਡ ਦਾ ਸਿਲਸਿਲਾ ਜਾਰੀ ਰੱਖਿਆ ਅਤੇ ਦੂਜੇ ਦੌਰ ਵਿੱਚ ਬੇਨ ਲੇਨ ਅਤੇ ਸੀਨ ਵੇਂਡੀ ਦੀ ਜੋੜੀ ਨੂੰ 21-13 ਨਾਲ ਹਰਾ ਕੇ ਤਮਗਾ ਜਿੱਤਿਆ।
ਇਹ ਵੀ ਪੜ੍ਹੋ-CWG 2022: ਟੇਬਲ ਟੈਨਿਸ ਵਿੱਚ ਸ਼ਰਤ ਕਮਲ ਨੇ ਜਿੱਤਿਆ ਸੋਨ ਤਗਮਾ, ਭਾਰਤ ਨੇ ਜਿੱਤੇ ਕੁੱਲ 60 ਤਗਮੇ