ਬਰਨਾਲਾ/ਮਹਿਲ ਕਲਾਂ, 20 ਫਰਵਰੀ ਡੀ.ਐਸ.ਪੀ ਮਹਿਲ ਕਲਾਂ ਸ. ਗਮਦੂਰ ਸਿੰਘ ਚਾਹਲ ਨੇ ਸੋਨ ਤਗਮਾ ਜਿੱਤਿਆ। ਇਸ ਤੋਂ ਇਲਾਵਾ ਉਸ ਨੇ ਸ਼ਾਟ ਪੁਟ ਵਿੱਚ ਕਾਂਸੀ ਦਾ ਤਗ਼ਮਾ ਆਪਣੇ ਨਾਮ ਕੀਤਾ ਹੈ। ਡੀ.ਐਸ.ਪੀ ਮਹਿਲ ਕਲਾਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਗਮਦੂਰ ਸਿੰਘ ਚਹਿਲ ਨੂੰ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪ੍ਰਾਪਤੀ ‘ਤੇ ਵਧਾਈ ਦਿੱਤੀ | ਦੱਸਣਯੋਗ ਹੈ ਕਿ ਡੀਐਸਪੀ ਗਮਦੂਰ ਸਿੰਘ ਚਾਹਲ ਨੇ ਪਿਛਲੇ ਦਿਨੀਂ ‘ਖੇਡਣ ਵਤਨ ਪੰਜਾਬ ਦਾ’ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਦੋ ਤਗਮੇ ਜਿੱਤ ਕੇ ਪੰਜਾਬ ਪੁਲੀਸ ਦਾ ਮਾਣ ਵਧਾਇਆ ਸੀ। ਇਸ ਤੋਂ ਇਲਾਵਾ ਉਹ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰ ਚੁੱਕਾ ਹੈ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
