Site icon Geo Punjab

ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤੀਜੀ ਵਾਰ ਭੇਜਿਆ ਸੰਮਨ


ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤੀਜੀ ਵਾਰ ਸੰਮਨ ਭੇਜਿਆ ਹੈ।  ਨਵੇਂ ਸੰਮਨ ‘ਚ ਉਨ੍ਹਾਂ ਨੂੰ 3 ਜਨਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣਾ ਹੋਵੇਗਾ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦੋ ਵਾਰ ਸੰਮਨ ਭੇਜੇ ਗਏ ਸਨ ਪਰ ਉਹ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਵਿਰੋਧੀਆਂ ਦੇ ਇਸ਼ਾਰੇ ਤੇ ਸੰਮਨ ਜਾਰੀ ਕੀਤੇ ਗਏ ਹਨ।
ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਨੂੰ ਈਡੀ ਨੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਲਈ ਉਹ ਬੁੱਧਵਾਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਅਨੰਦਪੁਰ ਹਨ। ਮੁੱਖ ਮੰਤਰੀ ਕੇਜਰੀਵਾਲ ਨੇ ਬੁੱਧਵਾਰ ਨੂੰ ਈਡੀ ਨੂੰ ਭੇਜੇ ਆਪਣੇ ਜਵਾਬ ‘ਚ ਕਿਹਾ ਕਿ ਏਜੰਸੀ ਵੱਲੋਂ ਭੇਜੇ ਗਏ ਸੰਮਨ ‘ਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਕੀ ਉਨ੍ਹਾਂ ਨੂੰ ਮਾਮਲੇ ‘ਚ ‘ਗਵਾਹ ਜਾਂ ਸ਼ੱਕੀ’ ਵਜੋਂ ਸ਼ਾਮਲ ਕੀਤਾ ਜਾਵੇਗਾ ਜਾਂ ਮੁੱਖ ਮੰਤਰੀ ਦਿੱਲੀ ਸਰਕਾਰ ਜਾਂ ਆਮ ਆਦਮੀ ਪਾਰਟੀ ਦਾ ਕੌਮੀ ਕੋਆਰਡੀਨੇਟਰ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ ‘ਆਪ’ ਨੇਤਾ ਕੇਜਰੀਵਾਲ ਨੂੰ ਈਡੀ ਨੇ 2 ਨਵੰਬਰ ਨੂੰ ਤਲਬ ਕੀਤਾ ਸੀ, ਪਰ ਉਨ੍ਹਾਂ ਨੇ ਨੋਟਿਸ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਅਤੇ ਪੁੱਛਗਿੱਛ ‘ਚ ਹਿੱਸਾ ਨਹੀਂ ਲਿਆ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version