ਫਰੀਦਕੋਟ ‘ਚ CIA ਸਟਾਫ਼ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਲੱਤਾਂ ‘ਚ ਗੋਲ਼ੀਆਂ ਮਾਰ ਕੇ ਕੀਤੇ ਕਾਬੂ

ਫਰੀਦਕੋਟ ‘ਚ CIA ਸਟਾਫ਼ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਲੱਤਾਂ ‘ਚ ਗੋਲ਼ੀਆਂ ਮਾਰ ਕੇ ਕੀਤੇ ਕਾਬੂ

ਫਰੀਦਕੋਟ ‘ਚ ਸੀਆਈਏ ਸਟਾਫ ਤੇ ਦੋ ਗੈਂਗਸਟਰਾਂ ਵਿਚਾਲੇ ਮੁਕਾਬਲੇ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ।

ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਹਨ।ਇਹ ਦੋਵੇਂ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਦੱਸੇ ਜਾਂਦੇ ਹਨ।ਸੂਤਰਾਂ ਅਨੁਸਾਰ ਉਹ ਕਿਸੇ ਜੇਈ ‘ਤੇ ਗੋਲੀ ਚਲਾਉਣ ਲਈ ਆਏ ਸਨ।ਪੁਲਿਸ ਨੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਜਦੋਂ ਸਾਹਮਣਿਓਂ ਗੋਲੀਬਾਰੀ ਹੋਈ ਤਾਂ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ, ਜਿਸ ਕਾਰਨ ਦੋਵਾਂ ਦੀਆਂ ਲੱਤਾਂ ‘ਚ ਗੋਲੀ ਲੱਗੀ ਹੈ।ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

 

Leave a Reply

Your email address will not be published. Required fields are marked *