Ex MLA Sukhpal Khaira Sits On Hunger Strike In Jail

Ex MLA Sukhpal Khaira Sits On Hunger Strike In Jail

ਹੁਣੇ ਹੁਣੇ ਮਿਲੀ ਜਾਣਕਾਰੀ ਮੁਤਾਬਿਕ ਉਹਨਾਂ ਦੇ ਪੁੱਤਰ ਨੇ ਇਹ ਸੁਨਿਹਾ ਭੇਜਿਆ ਹੈ- ਦੋਸਤੋ, ਬਹੁਤ ਹੀ ਭਰੇ ਮਨ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਦੱਸ ਰਿਹਾ ਹਾਂ ਕਿ ਮੇਰਾ ਪਿਤਾ ਜੀ ਸ. ਸੁਖਪਾਲ ਸਿੰਘ ਖਹਿਰਾ ਹੁਣ ਤੋਂ ਭੁੱਖ ਹੜਤਾਲ਼ ਤੇ ਬੈਠੇ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਉਹਨਾਂ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ, ਇੱਕ ਪੁਲਿਸ ਅਧਿਕਾਰੀ ਪਾਂਡੇ ਨੇ ਉਹਨਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖਿਆ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਹਨਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਜਦ ਤੱਕ ਉਹਨਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਹਨਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜਾ ਨਹੀਂ ਮਿਲਦੀ ਉਹਨਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ – ਮਹਿਤਾਬ ਖਹਿਰਾ

Leave a Reply

Your email address will not be published. Required fields are marked *