ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਨਰਾਜ਼ਗੀ ਦੇ ਚੱਲਦੇ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਦਾ ਉਨ੍ਹਾਂ ਦੇ ਮੀਡੀਆ ਐਡਵਾਈਜ਼ਰ ਨੇ ਖੰਡਨ ਕੀਤਾ ਹੈ। ਹਾਲਾਂਕਿ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਖ਼ੁਦ ਵੀ ਬਿਆਨ ਜਾਰੀ ਕਰ ਕੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜ ਸਾਲ ਚੱਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਕੋਲ ਬਹੁਮਤ ਹੈ ਤੇ ਭਾਜਪਾ ਦੇ ਵੀ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.