ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਇੱਕ ਹਿੰਦੂ ਸ਼ਰਧਾਲੂ ਦੀ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਿੰਧ ਸੂਬੇ ਦੇ ਲਰਕਾਨਾ ਸ਼ਹਿਰ ਦਾ ਰਹਿਣ ਵਾਲਾ ਰਾਜੇਸ਼ ਕੁਮਾਰ…
ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਇੱਕ ਹਿੰਦੂ ਸ਼ਰਧਾਲੂ ਦੀ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਸਿੰਧ ਸੂਬੇ ਦੇ ਲਰਕਾਣਾ ਸ਼ਹਿਰ ਦਾ ਵਸਨੀਕ ਰਾਜੇਸ਼ ਕੁਮਾਰ ਆਪਣੇ ਦੋਸਤ ਅਤੇ ਭਰਜਾਈ ਨਾਲ ਕਾਰ ਰਾਹੀਂ ਲਾਹੌਰ ਤੋਂ ਨਨਕਾਣਾ ਸਾਹਿਬ ਜਾ ਰਿਹਾ ਸੀ ਜਦੋਂ ਲਾਹੌਰ ਤੋਂ 60 ਕਿਲੋਮੀਟਰ ਦੂਰ ਮਾਨਾਂਵਾਲਾ-ਨਨਕਾਣਾ ਸਾਹਿਬ ਰੋਡ ‘ਤੇ ਤਿੰਨ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ।
“ਬੰਦੂਕਧਾਰੀਆਂ ਨੇ ਤਿੰਨਾਂ ਤੋਂ 4.5 ਲੱਖ ਰੁਪਏ ਅਤੇ ਡਰਾਈਵਰ ਤੋਂ 10,000 ਰੁਪਏ ਖੋਹ ਲਏ। ਜਦੋਂ ਕੁਮਾਰ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ‘ਤੇ ਗੋਲੀ ਚਲਾ ਦਿੱਤੀ ਅਤੇ ਭੱਜ ਗਏ, ”ਪੁਲਿਸ ਨੇ ਕਿਹਾ। ਕੁਮਾਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਕੁਮਾਰ ਦੇ ਜੀਜਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।