ਪਟਿਆਲਾ: ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਸਰਕਾਰ ਵੱਲੋਂ ਬਣਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੱਖਰੀ 41 ਮੈਂਬਰੀ ਕਮੇਟੀ ਬਣਾਉਣ ਲਈ ਮੰਗ ਪੱਤਰ ਸੌਂਪਿਆ ਹੈ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਇਸ ਸਬੰਧੀ ਉਨ੍ਹਾਂ ਡੀ5 ਚੈਨਲ ਪੰਜਾਬੀ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ। ਗੱਲਬਾਤ ਦੌਰਾਨ ਉਨ੍ਹਾਂ ਬਲਜੀਤ ਸਿੰਘ ਦਾਦੂਵਾਲ ਅਤੇ ਮਹੰਤ ਕਰਮਜੀਤ ਸਿੰਘ ‘ਤੇ ਵੀ ਨਿਸ਼ਾਨਾ ਸਾਧਿਆ। ਪੂਰੀ ਗੱਲਬਾਤ ਸੁਣਨ ਲਈ ਇਹ ਵੀਡੀਓ ਦੇਖੋ ਪੋਸਟ ਬੇਦਾਅਵਾ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਇੱਥੇ ਸੰਪਰਕ ਕਰੋ। ਸਾਡੇ ਨਾਲ ਸੰਪਰਕ ਕਰੋ ਪੰਨਾ।