
ਚੰਡੀਗੜ੍ਹ, 13 ਮਾਰਚ:
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਅਥਾਰਟੀ ਨੇ ਇੱਕ ਸਿੰਗਲ ਈ-ਨਿਲਾਮੀ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਮੁਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ ਨਿਯੁਕਤ ਕਰਨ ਤਾਂ ਜੋ ਇਨਾਂ ਨਿਵੇਸ਼ਕਾਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਸਹੂਲਤ ਦਿੱਤੀ ਜਾ ਸਕੇ ਅਤੇ ਉਹਨਾਂ ਨੂੰ ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈਕਲਿਸਟ ਵੀ ਮੁਹੱਈਆ ਕਰਵਾਈ ਜਾ ਸਕੇ। ਨੂੰ ਆਪਣੇ ਅਦਾਰਿਆਂ ਨੂੰ ਸਥਾਪਤ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਝੱਲਣੀ ਪਵੇਗੀ। .
ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਵਿੱਚ ਵਿਸ਼ਵਾਸ਼ ਦਿਖਾਉਣ ਅਤੇ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਭਰੋਸਾ ਦਿਵਾਇਆ ਕਿ ਗਮਾਡਾ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ਕ ਕੇਂਦਰਿਤ ਨੀਤੀਆਂ ਕਾਰਨ ਦੁਨੀਆ ਭਰ ਦੇ ਨਿਵੇਸ਼ਕ ਆਪਣੇ ਉੱਦਮ ਸਥਾਪਤ ਕਰਨ ਲਈ ਪੰਜਾਬ ਆ ਰਹੇ ਹਨ।
ਸਾਰੇ ਬੋਲੀਕਾਰਾਂ ਨੇ H&UD ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਸ੍ਰੀ ਅਜੇ ਕੁਮਾਰ ਸਿਨਹਾ ਦਾ ਉਹਨਾਂ ਨਾਲ ਗੱਲਬਾਤ ਕਰਨ ਲਈ ਇਸ ਸਮਾਗਮ ਦਾ ਆਯੋਜਨ ਕਰਨ ਲਈ ਧੰਨਵਾਦ ਕੀਤਾ।
ਪੁੱਡਾ ਦੇ ਮੁੱਖ ਪ੍ਰਸ਼ਾਸਕ ਸ਼੍ਰੀਮਤੀ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।
