ਪੰਜਾਬ ਦੀ ਸੀਨੀਅਰ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਡੀਓਪੀਟੀ (ਭਾਰਤ ਸਰਕਾਰ) ਨੇ ਸਵੀਕਾਰ ਕਰ ਲਿਆ ਹੈ। ਇਹ ਜਾਣਕਾਰੀ ਖੁਦ ਪਰਮਪਾਲ ਕੌਰ ਨੇ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਕੱਲ੍ਹ ਹੀ ਡੀਓਪੀਟੀ (ਭਾਰਤ ਸਰਕਾਰ) ਨੇ ਸਵੀਕਾਰ ਕਰ ਲਿਆ ਸੀ ਅਤੇ ਉਨ੍ਹਾਂ ਨੂੰ ਲਿਖਤੀ ਨੋਟਿਸ ਵੀ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਉਹ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਹਰਦੀਪ ਪੁਰੀ ਨੇ ਵੀ ਇਸ ਅਸਤੀਫੇ ਬਾਰੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਰਮਪਾਲ ਕੌਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਅੱਜ ਦੁਪਹਿਰ ਸੋਸ਼ਲ ਮੀਡੀਆ ‘ਤੇ ਪਰਮਪਾਲ ਕੌਰ ਦੇ ਅਸਤੀਫ਼ੇ ਬਾਰੇ ਲਿਖਿਆ ਕਿ ਆਈਏਐਸ ਬੀਬੀ ਪਰਮਪਾਲ ਕੌਰ ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।