ਵੀਡੀਓਕਾਨ ਗਰੁੱਪ ਦੀਆਂ ਕੰਪਨੀਆਂ ਨੂੰ ਕਰਜ਼ਾ ਦੇਣ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮੁੰਬਈ ਦੀ ਇੱਕ ਅਦਾਲਤ ਨੇ ਅੱਜ ਆਈਸੀਆਈਸੀਆਈ ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅਤੇ ਪ੍ਰਬੰਧ ਨਿਰਦੇਸ਼ਕ ਚੰਦਾ ਕੋਚਰ ਅਤੇ ਉਸ ਦੇ ਪਤੀ ਦੀਪਕ ਕੋਚਰ ਨੂੰ 26 ਦਸੰਬਰ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੋਵਾਂ ਨੂੰ ਸੀਬੀਆਈ ਨੇ ਮੁੰਬਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਸੀ। ਏਜੰਸੀ ਨੇ ਪੁੱਛਗਿੱਛ ਲਈ ਦੋਵਾਂ ਨੂੰ ਹਿਰਾਸਤ ‘ਚ ਲੈਣ ਦੀ ਮੰਗ ਕੀਤੀ ਹੈ। ਦੋਵਾਂ ਨੂੰ ਅੱਜ ਦਿੱਲੀ ਤੋਂ ਮੁੰਬਈ ਲਿਆਂਦਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
