Site icon Geo Punjab

ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ

<div>ਡਾ&period; ਬੀ&period;ਆਰ&period; ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ&period;ਸੀ&period;ਯੂ&period;<&sol;div>&NewLine;<div><&sol;div>&NewLine;<div>&&num;8211&semi; ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਇਸ ਆਈ&period;ਸੀ&period;ਯੂ&period; ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦੀ ਤਿਆਰੀ ਦਾ ਲਿਆ ਜਾਇਜ਼ਾ<&sol;div>&NewLine;<div><&sol;div>&NewLine;<div>&&num;8211&semi; ਆਈ&period;ਸੀ&period;ਯੂ&period; ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ &colon; ਡਾ&period; ਬਲਬੀਰ ਸਿੰਘ<&sol;div>&NewLine;<div><&sol;div>&NewLine;<div>&&num;8211&semi; ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਸਥਾਪਿਤ ਕੀਤੀ ਜਾ ਰਹੀ  ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਕੀਤਾ ਦੌਰਾ<&sol;div>&NewLine;<div><&sol;div>&NewLine;<div><&sol;div>&NewLine;<div>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ&comma; ਡਾ&period; ਬੀ&period;ਆਰ&period; ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ &lpar;ਏ&period;ਆਈ&period;ਐਮ&period;ਐਸ&period;&rpar; ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ &lpar;ਆਈਸੀਯੂ&rpar; ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ&period; ਬਲਬੀਰ ਸਿੰਘ  ਨੇ ਦਿੱਤੀ।<&sol;div>&NewLine;<div><&sol;div>&NewLine;<div>ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ&period; ਭਵਨੀਤ ਭਾਰਤੀ ਦੇ ਨਾਲ ਆਈ&period;ਸੀ&period;ਯੂ&period; ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ&comma; ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ।<&sol;div>&NewLine;<div><&sol;div>&NewLine;<div>ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ&period;ਸੀ&period;ਯੂ&period; ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ।<&sol;div>&NewLine;<div><&sol;div>&NewLine;<div>ਉਨ੍ਹਾਂ ਕਿਹਾ &comma;&OpenCurlyDoubleQuote;ਆਈ&period;ਸੀ&period;ਯੂ&period; ਕਾਰਜਸ਼ੀਲ ਹੈ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਦੇਣ ਲਈ ਤਿਆਰ ਹੈ।”ਉਨ੍ਹਾਂ ਕਿਹਾ ਕਿ ਇੱਥੇ ਕ੍ਰੈਸ਼ ਕਾਰਟਸ&comma; ਮਰੀਜ਼ ਮਾਨੀਟਰ&comma; ਡੀਫਿਬ੍ਰਿਲਟਰ ਅਤੇ ਵੈਂਟੀਲੇਟਰਾਂ ਦੇ ਨਾਲ ਇਨਫਿਊਜ਼ਨ ਪੰਪ ਵਰਗੇ ਸਾਰੇ ਜੀਵਨ ਬਚਾਊ ਉਪਕਰਣ  ਉਪਲਬਧ ਹਨ।<&sol;div>&NewLine;<div><&sol;div>&NewLine;<div>ਇਸ ਉਪਰਾਲੇ ਨੂੰ ਅਜੋਕੀਆਂ ਤੇ ਉੱਨਤ ਸਿਹਤ ਸੰਭਾਲ ਸਹੂਲਤਾਂ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਕਰਾਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਮੈਡੀਕਲ ਢਾਂਚੇ ਨੂੰ ਮਜ਼ਬੂਤ ਕਰੇਗੀ।<&sol;div>&NewLine;<div><&sol;div>&NewLine;<div><&sol;div>&NewLine;<div>ਬਾਅਦ ਵਿੱਚ ਸਿਹਤ ਮੰਤਰੀ ਡਾ&colon; ਬਲਬੀਰ ਸਿੰਘ ਨੇ ਏ&period;ਆਈ&period;ਐਮ&period;ਐਸ&period; ਮੁਹਾਲੀ ਵਿਖੇ ਨਵੀਂ ਬਣੀ ਅਤਿ-ਆਧੁਨਿਕ ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਦੌਰਾ ਕੀਤਾ&comma; ਜੋ ਕਿ ਹੁਣ ਕੋਵਿਡ-19 ਦਾ ਪਤਾ ਲਗਾਉਣ ਲਈ ਸਾਰੀਆਂ ਆਰ&period;ਟੀ&period;ਪੀ&period;ਸੀ&period;ਆਰ&period; ਸਹੂਲਤਾਂ ਨਾਲ ਲੈਸ ਹੈ ਅਤੇ ਇੱਥੇ ਤਜਰਬੇਕਾਰ ਫੈਕਲਟੀ ਸਮੇਤ ਸਿੱਖਿਅਤ ਸਟਾਫ&comma; ਜਿਸ ਵਿੱਚ ਖੋਜ ਵਿਗਿਆਨੀ&comma; ਖੋਜ ਸਹਾਇਕ ਅਤੇ ਲੈਬ ਟੈਕਨੀਸ਼ੀਅਨ ਸ਼ਾਮਲ ਹਨ ।  ਪੂਰੀ ਤਰ੍ਹਾਂ ਨਾਲ ਲੈਸ ਇਸ ਲੈਬ ਵਿੱਚ ਬਾਇਓਸੇਫਟੀ ਕੈਬਨਿਟਾਂ&comma; ਆਰ&period;ਐਨ&period;ਏ&period; ਐਕਸਟਰੈਕਟਰ&comma; ਰੈਫਰੀਜੇਰੇਟਿਡ ਸੈਂਟਰਿਫਿਊਜ&comma; ਵੌਰਟੈਕਸ ਮਿਕਸਰ&comma; ਮਿੰਨੀ-ਸਪਿਨਰ&comma; ਥਰਮੋ-ਸ਼ੇਕਰ&comma; ਪਾਈਪੇਟਸ&comma; ਆਟੋਕਲੇਵ&comma; ਪੀਸੀਆਰ ਵਰਕਸਟੇਸ਼ਨ&comma; -40 ਡਿਗਰੀ ਅਤੇ -80 ਡਿਗਰੀ ਸੈਲਸੀਅਸ ਡੀਪ ਫਰੀਜ਼ਰ&comma; ਆਰਟੀਪੀਸੀਆਰ ਮਸ਼ੀਨਾਂ &comma; ਪ੍ਰਿੰਟਰਾਂ ਸਮੇਤ ਕੰਪਿਊਟਰ ਯੂਨਿਟਾਂ ਅਤੇ ਸਾਰੀਆਂ ਲੋੜੀਂਦੀਆਂ  ਚੀਜ਼ਾਂ ਮੌਜੂਦ ਹਨ। ਇਹ ਉੱਨਤ ਬੁਨਿਆਦੀ ਢਾਂਚਾ ਅਤੇ ਨਵੀਨਤਮ ਉਪਕਰਣ ਲਗਾਈ ਜਾ ਰਹੀ ਹੈ ਅਤੇ ਜਲਦ ਹੀ ਇਹ ਲੈਬ ਕਾਰਜਸ਼ੀਲ ਹੋ ਜਾਵੇਗੀ।<&sol;div>&NewLine;<div><&sol;div>&NewLine;<div>ਡਾ&colon; ਬਲਬੀਰ ਸਿੰਘ ਨੇ ਕਿਹਾ ਕਿ ਇਸ ਲੈਬ ਦਾ ਉਦੇਸ਼  ਮੌਲੀਕਿਊਲਰ ਪੱਧਰ ’ਤੇ ਜਨ ਸਿਹਤ ਦੇ ਮਹੱਤਵ ਵਾਲੇ ਵਾਇਰਸਾਂ &comma; ਜਿਵੇਂ  ਇਨਫਲੂਐਂਜ਼ਾ ਵਾਇਰਸ ਅਤੇ ਹੋਰ ਵਾਇਰਸ ਜਿਸ ਨਾਲ ਸਾਹ- ਰਗ਼ ਸਬੰਧੀ ਇਨਫੈਕਸ਼ਨ&comma;  ਮੱਛਰਾਂ ਰਾਹੀਂ ਫੈਲਣ ਵਾਲੇ &lpar;ਵੈਕਟਰ ਬੋਰਨ &rpar;ਵਾਇਰਸ ਜਿਵੇਂ ਡੇਂਗੂ ਚਿਕਨਗੁਨੀਆ&comma; ਜ਼ੀਕਾ ਅਤੇ ਵਾਇਰਸ&comma;  ਜੀ&period;ਆਈ&period; ਇਨਫੈਕਸ਼ਨ ਦਾ ਕਾਰਨ ਬਣਦੇ ਵਾਇਰਸ ਜਿਵੇਂ ਹੈਪੇਟਾਈਟਸ ਵਾਇਰਸ&comma; ਜਿਨਸੀ ਤੌਰ ’ਤੇ ਸੰਚਾਰਿਤ ਇਨਫੈਕਸ਼ਨ ਜਿਵੇਂ ਕਿ ਹਿਊਮਨ ਪੈਪੀਲੋਮਾਵਾਇਰਸ ਅਤੇ ਸੀ&period;ਐਨ&period;ਐਸ&period; ਇਨਫੈਕਸ਼ਨ ਦਾ ਕਾਰਨ ਬਣਨ ਵਾਲੇ ਵਾਇਰਸ &comma; ਦਾ ਸਮਾਂ ਰਹਿੰਦਿਆਂ ਪਤਾ ਲਗਾਉਣਾ ਹੈ।<&sol;div>&NewLine;<div><&sol;div>&NewLine;<div>ਇਸ ਮੌਕੇ ਸੁਪਰਡੈਂਟ ਡਾ&colon; ਨਵਦੀਪ ਸਿੰਘ ਸੈਣੀ&comma; ਐਸ&period;ਐਮ&period;ਓਜ਼ ਡਾ&period;ਐਚ&period;ਐਸ&period;ਚੀਮਾ ਅਤੇ ਡਾ&colon; ਵਿਜੇ ਭਗਤ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।<&sol;div>&NewLine;

Exit mobile version