Site icon Geo Punjab

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਪੜ੍ਹੋ ਪੂਰੀ ਖ਼ਬਰ

ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦਿੱਤੀ ਹੈ। ਦਰਅਸਲ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਵੱਲੋਂ ਬੱਸ ਵਿਚ 52 ਸੀਟਾਂ ‘ਤੇ 52 ਸਵਾਰੀਆਂ ਬੈਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਵਲੋਂ ਗੇਟ ਰੈਲੀ ਕੀਤੀ ਗਈ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਕੱਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ। ਕੱਚੇ ਮੁਲਾਜ਼ਮਾਂ ਦਾ ਕਹਿਣਾ ਕਿ ਜੇ ਕੱਲ ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ 13 ਤਾਰੀਖ਼ ਤੋਂ ਉਹ ਹੜਤਾਲ ‘ਤੇ ਚਲੇ ਜਾਣਗੇ।

Exit mobile version