ਮਸ਼ਹੂਰ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ ਨੇ ਹਾਲ ਹੀ ‘ਚ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸੋਨੀਆ ਮਾਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਦਰਬਾਰ ਸਾਹਿਬ ਸਥਿਤ ਸਰੋਵਰ ਕੋਲ ਬੈਠੀ ਨਜ਼ਰ ਆ ਰਹੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਸੋਨੀਆ ਮਾਨ ਨੇ ਕੈਪਸ਼ਨ ‘ਚ ਲਿਖਿਆ, ”ਸਤਨਾਮ ਸ਼੍ਰੀ ਵਾਹਿਗੁਰੂ ਗੁਰੂ”।
ਦੱਸ ਦੇਈਏ ਕਿ ਸੋਨੀਆ ਮਾਨ ਕਿਸਾਨ ਅੰਦੋਲਨ ‘ਚ ਕਾਫੀ ਸਰਗਰਮ ਹੈ ਅਤੇ ਹਾਲ ਹੀ ‘ਚ ਉਨ੍ਹਾਂ ਨੂੰ ਖਨੌਰੀ ਬਾਰਡਰ ‘ਤੇ ਕਿਸਾਨਾਂ ਨਾਲ ਪ੍ਰਦਰਸ਼ਨ ਕਰਦੇ ਦੇਖਿਆ ਗਿਆ ਸੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
