ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ

ਪੰਜਾਬ ਦੇ ਖਨੌਰੀ ਬਾਰਡਰ ‘ਤੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਸਬੰਧ ‘ਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਪੁਲਿਸ ਸਟੇਸ਼ਨ ‘ਚ ਅਣਪਛਾਤੇ ਲੋਕਾਂ ਖਿਲਾਫ ਕਤਲ ਅਤੇ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ।

ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਸਵੇਰੇ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਬਠਿੰਡਾ ਦੇ ਜੱਦੀ ਪਿੰਡ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦਾ ਸਸਕਾਰ ਕੀਤਾ ਜਾਵੇਗਾ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *