Punjab Farmers Protest: ਆਪਣੇ ਹੱਕਾਂ ਲਈ ਦਿੱਲੀ ਤੱਕ ਮਾਰਚ ਕਰਨ ਦੀ ਤਿਆਰੀ ਕਰ ਚੁੱਕੇ ਪੰਜਾਬ ਦੇ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਆਖਰੀ ਯਤਨ ਕਰਨ ਜਾ ਰਹੀ ਹੈ। ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ।
ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਦੇ ਵਿਚਕਾਰ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਆਗੂਆਂ( Farmers Protest)ਨੂੰ ਮੀਟਿੰਗ ਲਈ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਸੱਦਾ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ। ਕਿਸਾਨ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਹਨ ਹੋਰ ਇਸ ਤੋਂ ਪਹਿਲਾਂ ਮੀਟਿੰਗ ਰੱਖੀ ਗਈ ਹੈ।