ਮਰਹੂਮ ਸਿੱਧੂ ਮੂਸੇਵਾਲਾ ਦੀ ਮਹਿਲ ‘ਚ ਖੁਸ਼ੀ ਨੇ ਫਿਰ ਦਸਤਕ ਦਿੱਤੀ ਹੈ। ਦਰਅਸਲ ਅੱਜ ਮਾਤਾ ਚਰਨ ਕੌਰ ਅਤੇ ਸ਼ੁਭਦੀਪ ਸਿੰਘ ਸਿੱਧੂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਸਖ਼ਤ ਸੁਰੱਖਿਆ ਵਿਚਕਾਰ ਨਵਜੰਮੇ ਸ਼ੁਭਦੀਪ ਦਾ ਗ੍ਰਹਿ ਪ੍ਰਵੇਸ਼ ਸਮਾਰੋਹ ਮੂਸੇਵਾਲਾ ਦੀ ਹਵੇਲੀ ਵਿੱਚ ਕੀਤਾ ਗਿਆ।
ਛੋਟੇ ਸਿੱਧੂ ਦਾ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਨਵ ਜਨਮੇ ਬੱਚੇ ਸਮੇਤ ਪਰਿਵਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਪਿੰਡ ਦੀਆਂ ਔਰਤਾਂ ਨੇ ਗਿੱਧਾ ਅਤੇ ਭੰਗੜਾ ਪਾ ਕੇ ਖੁਸ਼ੀ ਮਨਾਈ। ਹਵੇਲੀ ਵਿੱਚ ਵਿਆਹ ਵਰਗਾ ਮਾਹੌਲ ਹੈ।
