ਰਤ ਵਿੱਚ ਅੱਜ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਪਰਵ ਸ਼ੁਰੂ ਹੋਣ ਜਾ ਰਿਹਾ ਹੈ। ਦੇਸ਼ ਵਿੱਚ 18ਵੀਂਆਂ ਲੋਕ ਸਭਾ ਚੋਣਾਂ ਲਈ ਪਹਿਲੇ ਗੇੜ ਦੀ ਵੋਟਿੰਗ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਅੱਜ ਹੋਵੇਗੀ।
ਇਸ ਵਾਰ ਪੂਰੇ ਦੇਸ਼ ਵਿੱਚ 7 ਗੇੜਾਂ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ। ਵੋਟਿੰਗ ਪ੍ਰਕਿਰਿਆ ਲਈ ਭਾਰਤੀ ਚੋਣ ਕਮਿਸ਼ਨ ਨੇ ਪ੍ਰਬੰਧ ਪੁਖ਼ਤਾ ਕੀਤੇ ਹੋਏ ਹਨ। ਕਾਬਿਲੇਗੌਰ ਹੈ ਕਿ ਬੁੱਧਵਾਰ ਨੂੰ ਪਹਿਲੇ ਗੇੜ ਦਾ ਚੋਣ ਪ੍ਰਚਾਰ ਥਮ ਗਿਆ ਸੀ।
ਚੋਣਾਂ ਦੇ ਪਹਿਲੇ ਗੇੜ ਵਿੱਚ 21 ਸੂਬਿਆਂ ਵਿੱਚ ਕੁੱਲ 102 ਸੀਟਾਂ ਉੱਤੇ ਵੋਟਿੰਗ ਹੋ ਰਹੀ ਹੈ। ਇਸ ਪੜਾਅ ਵਿੱਚ ਵੋਟਰ ਚੋਣ ਲੜ ਰਹੇ 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਪਹਿਲੇ ਗੇੜ ਵਿੱਚ ਅੱਠ ਕੇਂਦਰੀ ਮੰਤਰੀ, ਦੋ ਸਾਬਕਾ ਮੁੱਖ ਮੰਤਰੀ ਅਤੇ ਇੱਕ ਸਾਬਕਾ ਰਾਜਪਾਲ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਗਰਪੁਰ ਲੋਕ ਸਭਾ ਖੇਤਰ ਤੋਂ ਜਿੱਤ ਦੀ ਹੈਟ੍ਰਿਕ ਲਗਾਉਣ ਦੀ ਆਸ ਵਿੱਚ ਹਨ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

