ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ‘ਚ ਆਈ ਉਥਲ-ਪੁਥਲ ਰੁਕਣ ਦੇ ਸੰਕੇਤ ਨਹੀਂ ਦੇ ਰਹੀ ਹੈ। ਦਿੱਲੀ ‘ਚ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਫਿਰ ਤੋਂ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਸ ਦੌਰਾਨ ਹਰਜੋਤ ਬੈਂਸ ਦੇ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਹੋਰ ਵਰਕਰਾਂ ਤੇ ਆਗੂਆਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਿਵਾਸ ਦੀ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਸੀ, ਜਿਸ ਮਗਰੋਂ ਪੁਲੀਸ ਨੇ ‘ਆਪ’ ਆਗੂਆਂ ਨੂੰ ਦਿੱਲੀ ਦੇ ਪਟੇਲ ਚੌਕ ਤੋਂ ਹਿਰਾਸਤ ਵਿੱਚ ਲੈ ਲਿਆ ਹੈ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।