ਅੰਮ੍ਰਿਤਸਰ ਦੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸ਼ੇਅਰ ਕਰਦੇ ਹੋਏ ਵਾਅਦੇ ਦੇ ਬਾਵਜੂਦ ਬੇਅਦਬੀ ਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕਰਨ ‘ਤੇ ‘ਆਪ’ ਸਰਕਾਰ ਨੂੰ ਫਿਰ ਤੋਂ ਕਟਹਿਰੇ ‘ਚ ਖੜ੍ਹਾ ਕੀਤਾ ਹੈ। ਲੋਕ ਇਸ ਪੋਸਟ ਨੂੰ ਅੱਗੇ ਸ਼ੇਅਰ ਕਰ ਰਹੇ ਹਨ ਅਤੇ ਸਰਕਾਰ ਖਿਲਾਫ ਆਪਣਾ ਗੁੱਸਾ ਕੱਢ ਰਹੇ ਹਨ।
ਪੋਸਟ ‘ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਆਪਣੀ ਲੜਾਈ ਜਾਰੀ ਰੱਖਣ ਦੀ ਗੱਲ ਆਖੀ ਅਤੇ ਕਿਹਾ ਕਿ ਫੈਸਲਾ ਹੋਣ ਤੱਕ ਲੜਾਈ ਜਾਰੀ ਰਹੇਗੀ।
MLA ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਫੇਸਬੁੱਕ ਪੇਜ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਜਾਰੀ ਕੀਤੀ, ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਸੀ। ਵੀਡੀਓ ‘ਚ ਮੁੱਖ ਮੰਤਰੀ ਭਗਵੰਤ ਮਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਾਰੀਫ ਕਰਦੇ ਹੋਏ ਕਹਿੰਦੇ ਹਨ ਕਿ ਬੇਅਦਬੀ ਦੇ ਮਾਮਲੇ ‘ਚ ਜਿੰਨੀ ਹਿੰਮਤ ਇਸ ਅਧਿਕਾਰੀ ਨੇ ਦਿਖਾਈ ਹੈ, ਉਹ ਕੋਈ ਹੋਰ ਨਹੀਂ ਦਿਖਾ ਸਕਦਾ। ਵੀਡੀਓ ‘ਚ ਉਹ ਸਾਫ ਤੌਰ ‘ਤੇ ਕਹਿੰਦੇ ਹੋਏ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਉਣ ‘ਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ, ਚਾਹੇ ਉਹ ਕੋਈ ਵੀ ਹੋਵੇ।
ਇਸ ਵੀਡੀਓ ‘ਤੇ ਡਾਕਟਰ ਕੁੰਵਰ ਵਿਜੇ ਪ੍ਰਤਾਪ ਨੇ ਤਾਅਨਾ ਮਾਰਦੇ ਹੋਏ ਕਿਹਾ ਕਿ ਜਦੋਂ ਮੈਂ ਅਪ੍ਰੈਲ 2021 ‘ਚ IPS ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤਾਂ ਮੈਂ ਤੁਹਾਡੀਆਂ ਗੱਲਾਂ ‘ਤੇ ਵਿਸ਼ਵਾਸ ਕੀਤਾ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ। ਅੱਜ SIT ਤੁਹਾਡੀ ਹੈ, ਅੱਜ ਤੁਸੀਂ ਗ੍ਰਹਿ ਮੰਤਰੀ ਹੋ। ਐਸਆਈਟੀ ਗਵਾਹਾਂ ਤੋਂ ਇਨਕਾਰ ਕਰ ਰਹੀ ਹੈ।ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਮੈਂ ਨਿੱਜੀ ਵਕੀਲਾਂ ਨਾਲ ਅਦਾਲਤਾਂ ਵਿੱਚ ਕੇਸ ਦੀ ਪੈਰਵੀ ਕਰ ਰਿਹਾ ਹਾਂ। ਮੈਨੂੰ ਜਾਣਬੁੱਝ ਕੇ ਬੇਇੱਜ਼ਤ ਕੀਤਾ ਜਾ ਰਿਹਾ ਹੈ। ਦੋਸ਼ੀਆਂ ਨੇ ਸਰਕਾਰੀ ਤੰਤਰ ‘ਤੇ ਦਬਦਬਾ ਬਣਾਇਆ ਹੋਇਆ ਹੈ। ਪੰਜਾਬੀਆਂ ਨਾਲ ਧੋਖਾ ਹੋਇਆ, ਪਰ ਅੰਤਿਮ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੇ ਦਰਬਾਰ ਵਿੱਚ ਹੋਣਾ ਹੈ। ਮੇਰੀ ਲੜਾਈ ਜਾਰੀ ਰਹੇਗੀ, ਮੈਂ ਹਰ ਤਸ਼ੱਦਦ ਸਹਿਣ ਲਈ ਤਿਆਰ ਹਾਂ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
