ਬਟਾਲਾ: ਬੀਤੀ ਦੇਰ ਰਾਤ ਬਟਾਲਾ-ਜਲੰਧਰ ਬਾਈਪਾਸ ਨੇੜੇ ਇੱਕ ਸੜਕ ਹਾਦਸੇ ਵਿੱਚ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੇ ਪੀਏ ਅਤੇ ਦੋ ਹੋਰ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਹਾਦਸੇ ‘ਚ ਵਿਧਾਇਕ ਦਾ ਛੋਟਾ ਭਰਾ ਅਤੇ ਇਕ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਭਾਰੀ ਮੀਂਹ ਨੇ ਮਚਾਈ ਤਬਾਹੀ, ਮਿੰਟਾਂ ‘ਚ ਮਚਾਈ ਤਬਾਹੀ D5 Channel Punjabi Were ਤੇਜ਼ ਰਫਤਾਰ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਵਿਧਾਇਕ ਦੇ ਪੀਏ ਸਮੇਤ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲਡੀ ਬਰਾੜ ਦੀ ਆਡੀਓ ਵਾਇਰਲ ? ਮੂਸੇ ਵਾਲਾ ਦੇ ਕਤਲ ਦੀ ਅਸਲੀਅਤ ! ਚੰਡੀਗੜ੍ਹ ‘ਤੇ ਕੇਂਦਰ ਦਾ ਕਬਜ਼ਾ? ਇਸ ਹਾਦਸੇ ਵਿੱਚ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਅਤੇ ਨੌਜਵਾਨ ਮਾਣਿਕ ਨੂੰ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ਵਾਸੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
