ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਗਾਇਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਦੋਸਤ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਜਸਕਰਨ ਨੂੰ ਇੰਗਲੈਂਡ ਭੇਜਿਆ ਗਿਆ ਸੀ।
ਹਾਲ ਹੀ ਵਿੱਚ ਕਿਸੇ ਨੇ ਇੱਕ ਪਿਸਤੌਲ ਦੇ ਇਮੋਜੀ ਦੇ ਨਾਲ, “You next” ਟਿੱਪਣੀ ਕੀਤੀ। ਹਾਈਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ ਹੀ ਪੰਜਾਬ ਪੁਲਿਸ ਤੋਂ ਵੀ ਜਵਾਬ ਮੰਗਿਆ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

