Site icon Geo Punjab

MP ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਦੇਰ ਰਾਤ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ


ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਦੇਰ ਰਾਤ ਗੋਲੀ ਚਲਾਈ ਗਈ। ਗੋਲੀ ਉਨ੍ਹਾਂ ਦੇ ਘਰ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮ ਸੰਦੀਪ ਕੁਮਾਰ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
 ਜਦੋਂ ਹੋਰ ਸੁਰੱਖਿਆ ਕਰਮਚਾਰੀ ਗੋਲੀਆਂ ਦੀ ਆਵਾਜ਼ ਸੁਣ ਕੇ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਸੰਦੀਪ ਨੂੰ ਖੂਨ ਨਾਲ ਲਥਪਥ ਅਤੇ ਮਰਿਆ ਹੋਇਆ ਪਾਇਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੀਆਈਐਸਐਫ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੀਆਈਐਸਐਫ ਦੇ ਨਾਲ-ਨਾਲ ਪੁਲਿਸ ਵੀ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਇਲਾਕੇ ਦਾ ਰਹਿਣ ਵਾਲਾ ਸੰਦੀਪ ਕੁਮਾਰ ਲੰਬੇ ਸਮੇਂ ਤੋਂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਸੀ। . ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਹੋਰ ਸੁਰੱਖਿਆ ਕਰਮੀਆਂ ਨਾਲ ਲੁਧਿਆਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਗਏ ਹੋਏ ਸਨ। ਰੋਜ਼ ਗਾਰਡਨ ਨੇੜੇ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਕੁਝ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ। ਸੰਦੀਪ ਆਪਣੇ ਕਮਰੇ ‘ਚ ਬੈਠਾ ਸੀ, ਗੋਲੀ ਉਸ ਦੇ ਹੀ ਪਿਸਤੌਲ ‘ਚੋਂ ਚਲਾਈ ਗਈ।ਦੱਸਿਆ ਜਾ ਰਿਹਾ ਹੈ ਕਿ ਸੰਦੀਪ ਕੁਮਾਰ ਆਪਣੇ ਕਮਰੇ ‘ਚ ਬੈਠਾ ਸੀ, ਇਸ ਦੌਰਾਨ ਉਸ ਦੇ ਹੀ ਪਿਸਤੌਲ ‘ਚੋਂ ਗੋਲੀ ਚੱਲ ਗਈ ਜੋ ਉਸ ਦੀ ਗਰਦਨ ਦੇ ਕੋਲ ਜਾ ਲੱਗੀ। ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਘਰ ਦੇ ਅੰਦਰ ਅਤੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀ ਤੁਰੰਤ ਸੰਦੀਪ ਦੇ ਕਮਰੇ ‘ਚ ਪਹੁੰਚ ਗਏ। ਸੰਦੀਪ ਦੀ ਮੌਤ ਦੀ ਸੂਚਨਾ ਉੱਚ ਅਧਿਕਾਰੀਆਂ ਅਤੇ ਲੁਧਿਆਣਾ ਕਮਿਸ਼ਨਰ ਦਰ ਪੁਲਿਸ ਨੂੰ ਦਿੱਤੀ ਗਈ। ਜਦੋਂ ਐਮ.ਪੀ ਬਿੱਟੂ ਨੂੰ ਆਪਣੇ ਸੁਰੱਖਿਆ ਕਰਮੀਆਂ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਹ ਤੁਰੰਤ ਆਪਣੇ ਘਰ ਪਹੁੰਚੇ ਅਤੇ ਮੌਕੇ ‘ਤੇ ਸਾਰੀ ਜਾਣਕਾਰੀ ਇਕੱਠੀ ਕੀਤੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version