ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਇਹ ਮਾਮਲਾ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਉਠਾਇਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰੋਪੜ ਜ਼ਿਲ੍ਹੇ ਦੇ ਇਕ ਪਿੰਡ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੀਐਮ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਐਂਡ ਕੰਪਨੀ ਵੱਲੋਂ ਜੰਗਲਾਤ ਦੀ ਜ਼ਮੀਨ ਨੂੰ ਵੱਡੇ ਪੱਧਰ ’ਤੇ ਤਬਾਹ ਕੀਤਾ ਜਾ ਰਿਹਾ ਹੈ। ਪਿੰਡ ਭਲਾਣ ਤਹਿਸੀਲ ਨੰਗਲ ਜ਼ਿਲ੍ਹਾ ਆਨੰਦਪੁਰ ਸਾਹਿਬ ਵਿਖੇ ਸਵੇਰ ਤੋਂ ਹੀ ਵੱਡੇ ਪੱਧਰ ‘ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਲਾਲਚ ਅਤੇ ਵਪਾਰ ਨੇ ਸ਼ਾਸਨ ਅਤੇ ਲੋਕ ਭਲਾਈ ਦੀ ਥਾਂ ਲੈ ਲਈ ਹੈ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।