ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਨਵਜੋਤ ਸਿੱਧੂ ਨੇ ਵਿਵਾਦਿਤ ਬਿਆਨ ਦੇ ਕੇ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ। ਸਿੱਧੂ ਨੇ ਕਿਹਾ ਕਿ ਜੇਕਰ ਮੈਂ ਲੋਕ ਸਭਾ ਚੋਣ ਲੜਨੀ ਹੁੰਦੀ ਤਾਂ ਮੈਂ ਕੁਰੂਕਸ਼ੇਤਰ ਤੋਂ ਚੋਣ ਲੜਦਾ ਅਤੇ ਅੱਜ ਮੰਤਰੀ ਹੁੰਦਾ।
ਟਿਕਟ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਮੈਂ ਲੋਕ ਸਭਾ ਨਹੀਂ ਜਾਣਾ ਚਾਹੁੰਦਾ, 4-5 ਸਾਲਾਂ ਤੋਂ ਰਾਜ ਸਭਾ ਛੱਡੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵਿਅਕਤੀ ਨਹੀਂ ਹੈ ਜਿਸ ਨੇ ਵਜ਼ਾਰਤ ਛੱਡੀ ਹੋਵੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਪਾਰਟੀ ਨਵਜੋਤ ਸਿੱਧੂ ਨੂੰ ਪਟਿਆਲਾ ਸੀਟ ਤੋਂ ਚੋਣ ਮੈਦਾਨ ‘ਚ ਉਤਾਰਨ ਦੀ ਤਿਆਰੀ ਕਰ ਰਹੀ ਸੀ ਪਰ ਉਨ੍ਹਾਂ ਦੇ ਇਸ ਫੈਸਲੇ ਨੇ ਕਾਂਗਰਸ ਦੀ ਚਿੰਤਾ ਵਧਾ ਦਿੱਤੀ ਹੈ।