ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਐਨਡੀਪੀਐਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਅੱਗੇ ਪੇਸ਼ ਨਹੀਂ ਹੋਣਗੇ। ਇਸ ਤੋਂ ਪਹਿਲਾਂ 20 ਅਤੇ 23 ਜੁਲਾਈ ਨੂੰ ਵੀ ਮਜੀਠੀਆ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੇ ਐਸਆਈਟੀ ਨੂੰ ਪੱਤਰ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਅੱਜ ਵੀ ਮਜੀਠੀਆ ਦੀ ਅਦਾਲਤ ਵਿੱਚ ਪੇਸ਼ੀ ਹੈ, ਇਸ ਲਈ ਉਹ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਪੰਜਾਬ ‘ਚ 6 ਹਜ਼ਾਰ ਕਰੋੜ ਰੁਪਏ ਦੇ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਅੱਜ ਜ਼ਿਕਰਯੋਗ ਹੈ ਕਿ 20 ਦਸੰਬਰ 2021 ਨੂੰ ਮਜੀਠੀਆ ‘ਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦੇਈਏ ਕਿ ਇਹ ਮਾਮਲਾ ਚੰਨੀ ਸਰਕਾਰ ਵੇਲੇ ਦਰਜ ਹੋਇਆ ਸੀ। ਬਿਕਰਮ ਸਿੰਘ ਮਜੀਠੀਆ ਇਸ ਮਾਮਲੇ ਵਿੱਚ ਪਹਿਲਾਂ ਹੀ 6 ਮਹੀਨੇ ਜੇਲ੍ਹ ਕੱਟ ਚੁੱਕੇ ਹਨ। ਹਾਈਕੋਰਟ ਨੇ ਇਸ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
