ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋ ਸਾਲ ਪੂਰੇ ਹੋ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਸਨ।
ਦੋਵਾਂ ਨੇ ਆਮ ਆਦਮੀ ਪਾਰਟੀ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਐਕਸ ਪੇਜ ‘ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ।
‘ਆਪ’ ਪੰਜਾਬ ਦੇ ਪੰਨੇ ‘ਤੇ ਲਿਖਿਆ ਹੈ ਕਿ ਭਗਵੰਤ ਮਾਨ ਸਰਕਾਰ ਨੇ ਹਰ ਖੇਤਰ ਵਿਚ ਬੇਮਿਸਾਲ ਕੰਮ ਕੀਤਾ ਹੈ ਅਤੇ ਹਰ ਵਰਗ ਨੂੰ ਬੇਮਿਸਾਲ ਸਹੂਲਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਸਰਕਾਰ ਦੇ 2 ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਅੱਜ ਦੇ ਹੀ ਦਿਨ 16 ਮਾਰਚ 2022 ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਕੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
