ਸੁੱਚਾ ਸਿੰਘ ਲੰਗਾਹ ਦੇ ਬੇਟੇ ਦੀ ਗ੍ਰਿਫ਼ਤਾਰੀ ‘ਤੇ ਸੀਐੱਮ ਮਾਨ ਨੇ ਕੱਸਿਆ ਤੰਜ਼

ਸੁੱਚਾ ਸਿੰਘ ਲੰਗਾਹ ਦੇ ਬੇਟੇ ਦੀ ਗ੍ਰਿਫ਼ਤਾਰੀ ‘ਤੇ ਸੀਐੱਮ ਮਾਨ ਨੇ ਕੱਸਿਆ ਤੰਜ਼

ਹਿਮਾਚਲ ਦੇ ਸ਼ਿਮਲਾ ‘ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਦੀ ਦੋਸਤਾਂ ਸਮੇਤ ਗ੍ਰਿਫਤਾਰੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੁਟਕੀ ਲਈ ਹੈ। ਸੀ.ਐਮ. ਮਾਨ ਨੇ ਇੱਕ ਟਵੀਟ ਰਾਹੀਂ ਇਸ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਹੈ।

ਸੀ.ਐਮ. ਮਾਨ ਨੇ ਕਿਹਾ, ਸੁੱਚਾ ਸਿੰਘ ਲੰਗਾਹ ਦੇ ਬੇਟੇ ਬਾਰੇ ਮਜੀਠੀਆ ਸਾਹਬ ਨੇ ਪ੍ਰੈਸ ਕਾਨਫਰੰਸ ਕਿਉਂ ਨਹੀਂ ਕੀਤੀ? ਸੀ.ਐਮ. ਮਾਨ ਨੇ ਇਸ ਪੂਰੇ ਮਾਮਲੇ ‘ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਪ੍ਰੈੱਸ ਕਾਨਫਰੰਸ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਹਿਮਾਚਲ ਦੇ ਸ਼ਿਮਲਾ ‘ਚ ਦੋਸਤਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਸ਼ਿਮਲਾ ਪੁਲਿਸ ਨੇ ਪ੍ਰਕਾਸ਼ ਸਿੰਘ ਲੰਗਾਹ ਤੋਂ ਚਿਤਾ ਵੀ ਬਰਾਮਦ ਕੀਤਾ ਹੈ।

Leave a Reply

Your email address will not be published. Required fields are marked *