ਫਿਰੋਜ਼ਪੁਰ ‘ਚ 930 ਕਿਸਾਨਾਂ ਨੂੰ ਜਾਰੀ ਕੀਤੇ ਵਾਰੰਟ, ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿਸਾਨਾਂ ਖਿਲਾਫ ਜਾਰੀ ਕੀਤੇ ਵਾਰੰਟ ਜਲਦ ਰੱਦ ਕਰ ਦਿੱਤੇ ਜਾਣਗੇ।
ਪੰਜਾਬ ਦੇ ਫਿਰੋਜ਼ਪੁਰ ਵਿੱਚ ਸਹਿਕਾਰੀ ਬੈਂਕਾਂ ਵੱਲੋਂ 930 ਕਿਸਾਨਾਂ ਦੇ ਵਾਰੰਟ ਜਾਰੀ ਕਰਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਵਿਰੋਧੀ ਧਿਰ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਫਿਰੋਜ਼ਪੁਰ ਦੇ ਕਿਸਾਨ ਬਖਸ਼ੀਸ਼ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼…
