Patiala News: ਕੋਹਲੀ ਤੇ ਗੋਗੀਆ ਨੇ ਮੁੱਖ ਮੰਤਰੀ ਮਾਂ-ਧੀ ਸਤਿਕਾਰ ਸਕੀਮ ਬਾਰੇ ਕੀਤਾ ਜਾਗਰੂਕ

Patiala News: ਕੋਹਲੀ ਤੇ ਗੋਗੀਆ ਨੇ ਮੁੱਖ ਮੰਤਰੀ ਮਾਂ-ਧੀ ਸਤਿਕਾਰ ਸਕੀਮ ਬਾਰੇ ਕੀਤਾ ਜਾਗਰੂਕ

Patiala News: ਕੋਹਲੀ ਤੇ ਗੋਗੀਆ ਨੇ ਮੁੱਖ ਮੰਤਰੀ ਮਾਂ-ਧੀ ਸਤਿਕਾਰ ਸਕੀਮ ਬਾਰੇ ਕੀਤਾ ਜਾਗਰੂਕ

ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਚਨਬੱਧ: ਕੋਹਲੀ, ਗੋਗੀਆ

ਪਟਿਆਲਾ, 12 ਮਾਰਚ:

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਔਰਤਾਂ ਦੀ ਸੁਰੱਖਿਆ, ਸਵੈ-ਨਿਰਭਰਤਾ ਅਤੇ ਸਮਾਜਿਕ ਸਨਮਾਨ ਨੂੰ ਉਤਸ਼ਾਹਿਤ ਕਰਨ ਲਈ ਅੱਜ ਇੱਥੇ ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਂ-ਧੀ ਦਾ ਸਤਿਕਾਰ ਸਕੀਮ” ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਟਿਆਲੇ ਦੇ ਖੱਦਰ ਭੰਡਾਰ ਪੁਰਾਣੀ ਕੋਤਵਾਲੀ ਖੱਦਰ ਭੰਡਾਰ ਵਿੱਚ ਰੱਖੇ ਗਏ ਜਾਗਰਣ ਦੌਰਾਨ ਔਰਤਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ।

ਕੋਹਲੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਾਰੀਆਂ ਯੋਗ ਲਾਭਪਾਤਰੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਰਕਮ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਉਦੇਸ਼ ਮਾਵਾਂ ਅਤੇ ਧੀਆਂ ਨੂੰ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੀ ਆਤਮ ਨਿਰਭਰਤਾ ਅਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ​​ਕਰਨਾ ਹੈ।

ਵਿਧਾਇਕ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਇਹ ਸਕੀਮ ਪੰਜਾਬ ਦੀਆਂ ਔਰਤਾਂ ਲਈ ਇੱਕ ਇਤਿਹਾਸਕ ਕਦਮ ਹੈ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਮਦਦ ਮਿਲੇਗੀ ਅਤੇ ਉਹ ਆਜ਼ਾਦੀ ਅਤੇ ਆਤਮ ਵਿਸ਼ਵਾਸ ਨਾਲ ਆਪਣੇ ਜੀਵਨ ਵਿੱਚ ਅੱਗੇ ਵਧਣ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਅਪ੍ਰੈਲ ਮਹੀਨੇ ਵਿੱਚ ਵਿਸਾਖੀ ਦੇ ਮੌਕੇ ‘ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰੇਗੀ ਅਤੇ ਯੋਗ ਔਰਤਾਂ ਨੂੰ ਤੁਰੰਤ ਲਾਭ ਦਿੱਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਇੰਚਾਰਜ ਆਰਤੀ ਗੁਪਤਾ ਅਤੇ ਹਲਕਾ ਕੋਆਰਡੀਨੇਟਰ ਰੂਬੀ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।

Leave a Reply

Your email address will not be published. Required fields are marked *