25/11/2026
Patiala News: ਖਜ਼ਾਨਾ ਦਫਤਰਾਂ 'ਚ 21 ਨਵੰਬਰ ਤੱਕ ਲੱਗੇਗਾ ਪੈਨਸ਼ਨ ਸੇਵਾ ਮੇਲਾ ਸ਼ੁਰੂ - ਸਨੇਹ ਲਤਾ

– ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੂੰ ਪੈਨਸ਼ਨ ਸੇਵਾ ਮੇਲੇ ਦਾ ਲਾਭ ਉਠਾਉਣ ਦੀ ਅਪੀਲ।

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਖਜ਼ਾਨਾ ਦਫਤਰ ਪਟਿਆਲਾ ਅਤੇ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਅਤੇ ਦੁੱਧਨਸਾਧਾਂ ਦੇ ਉਪ ਖਜ਼ਾਨਾ ਦਫਤਰਾਂ ਵਿਖੇ 21 ਨਵੰਬਰ ਤੱਕ ਲਗਾਇਆ ਜਾ ਰਿਹਾ ਪੈਨਸ਼ਨ ਸੇਵਾ ਮੇਲਾ ਅੱਜ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪਟਿਆਲਾ ਸਨੇਹ ਲਤਾ ਨੇ ਦੱਸਿਆ ਕਿ ਪੈਨਸ਼ਨਰਾਂ ਲਈ ਈ-ਕੇਵਾਈਸੀ ਕਰਵਾਉਣਾ ਜ਼ਰੂਰੀ ਹੈ ਅਤੇ ਜਿਨ੍ਹਾਂ ਦਾ ਜੀਵਨ ਸਰਟੀਫਿਕੇਟ ਬੈਂਕ ਵਿੱਚ ਜਮ੍ਹਾਂ ਹੈ, ਉਨ੍ਹਾਂ ਨੂੰ ਵੀ ਈ-ਕੇਵਾਈਸੀ ਕਰਵਾਉਣੀ ਚਾਹੀਦੀ ਹੈ।

ਸਨੇਹ ਲਤਾ ਨੇ ਦੱਸਿਆ ਕਿ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਆਦਾਤਰ ਪੈਨਸ਼ਨਰਾਂ ਨੇ ਆਪਣੇ ਬੈਂਕ ਬਚਤ ਖਾਤਿਆਂ ਲਈ ਹੀ ਈ-ਕੇਵਾਈਸੀ ਕਰਵਾਇਆ ਹੈ, ਜਦੋਂ ਕਿ ਉਨ੍ਹਾਂ ਨੇ ਪੈਨਸ਼ਨ ਸੇਵਾ ਪੋਰਟਲ ‘ਤੇ ਈ-ਕੇਵਾਈਸੀ ਨਹੀਂ ਕਰਵਾਇਆ, ਜੋ ਕਿ ਲਾਜ਼ਮੀ ਹੈ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਮਿਤੀਆਂ ਦੌਰਾਨ ਕੈਂਪ ਵਿੱਚ ਪਹੁੰਚਣ ਅਤੇ ਪੈਨਸ਼ਨ ਸੇਵਾ ਪੋਰਟਲ ‘ਤੇ ਆਪਣਾ ਈ-ਕੇਵਾਈਸੀ ਪੂਰਾ ਕਰਨ।
ਨੂੰ
ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਰਾਹੀਂ ਈ-ਕੇਵਾਈਸੀ ਦੀ ਸਹੂਲਤ ਦੇਣ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਪਟਿਆਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਸਬ-ਖ਼ਜ਼ਾਨਾ ਦਫ਼ਤਰਾਂ ਵਿਖੇ ਤਿੰਨ ਦਿਨਾਂ ਲਈ ਇਹ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ। ਇਸ ਸਹੂਲਤ ਦਾ ਲਾਭ ਲੈਣ ਲਈ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਅਧੀਨ ਪੈਂਦੇ ਪੈਨਸ਼ਨਰਾਂ ਦੇ ਦਸਤਾਵੇਜ਼ ਜਿਵੇਂ ਕਿ ਪੀ.ਪੀ.ਓ. ਕਾਪੀ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਮੋਬਾਈਲ ਨੰਬਰ (ਜੋ ਕਿ ਆਧਾਰ ਕਾਰਡ ਨਾਲ ਲਿੰਕ ਕੀਤਾ ਗਿਆ ਹੈ) ਸਮੇਤ ਇਸ ਮੇਲੇ ਵਿੱਚ ਹਾਜ਼ਰ ਹੋਣ ਅਤੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਜਿਹੜੇ ਪੈਨਸ਼ਨਰ ਪਿਛਲੇ ਸਾਲ ਈ-ਕੇਵਾਈਸੀ ਕਰ ਚੁੱਕੇ ਹਨ, ਉਨ੍ਹਾਂ ਨੂੰ ਦੁਬਾਰਾ ਅਜਿਹਾ ਕਰਨ ਦੀ ਲੋੜ ਨਹੀਂ ਹੈ।