Patiala News: ਪਟਿਆਲਾ ਵਿੱਚ ਸਖੀ ਸ਼ਕਤੀ ਕਰਾਫਟ ਮੇਲੇ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ

Patiala News: ਪਟਿਆਲਾ ਵਿੱਚ ਸਖੀ ਸ਼ਕਤੀ ਕਰਾਫਟ ਮੇਲੇ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ

Patiala News: ਪਟਿਆਲਾ ਵਿੱਚ ਸਖੀ ਸ਼ਕਤੀ ਕਰਾਫਟ ਮੇਲੇ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ

200 ਤੋਂ ਵੱਧ ਕਾਰੀਗਰਾਂ ਦੇ ਸਟਾਲ ਮੁੱਖ ਆਕਰਸ਼ਣ ਹਨ

ਪਟਿਆਲਾ, 22 ਫਰਵਰੀ:

ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ 2026 ਸ਼ਹਿਰ ਵਾਸੀਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਮੇਲੇ ਵਿੱਚ ਦਸਤਕਾਰੀ ਵਸਤਾਂ ਦੀ ਖਰੀਦੋ-ਫਰੋਖਤ ਕੀਤੀ ਜਾ ਰਹੀ ਹੈ ਅਤੇ ਮਨੋਰੰਜਨ ਅਤੇ ਖਾਣ ਪੀਣ ਦੇ ਸ਼ੌਕੀਨਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਹ ਮੇਲਾ 2 ਮਾਰਚ ਤੱਕ ਜਾਰੀ ਰਹੇਗਾ।ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਰਾਜਾਂ ਤੋਂ ਹੱਥ ਨਾਲ ਬਣੀਆਂ ਵਸਤਾਂ ਸਮੇਤ 200 ਦੇ ਕਰੀਬ ਕਾਰੀਗਰਾਂ ਦੇ ਸਟਾਲ ਸਜਾਏ ਗਏ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਕਾਰੀਗਰਾਂ ਨੇ ਵੀ ਸ਼ਿਰਕਤ ਕੀਤੀ, ਜਿਸ ਨਾਲ ਮੇਲੇ ਦੀ ਰੌਣਕ ਵਧ ਗਈ ਹੈ। ਮੇਲੇ ਵਿੱਚ ਦਸਤਕਾਰੀ, ਗਹਿਣੇ, ਘਰੇਲੂ ਸਜਾਵਟੀ ਵਸਤੂਆਂ ਅਤੇ ਰਵਾਇਤੀ ਭੋਜਨ ਸ਼ਾਮਲ ਹਨ।

(ਐਨ.ਜੀ.ਸੀ.ਸੀ.) ਦੇ ਸੱਭਿਆਚਾਰਕ ਗਰੁੱਪਾਂ ਵੱਲੋਂ ਸੱਭਿਆਚਾਰਕ ਰੰਗਤ ਪੈਦਾ ਕਰਨ ਲਈ ਰੋਜ਼ਾਨਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। 24 ਫਰਵਰੀ ਨੂੰ ਹਰਭਜਨ ਮਾਨ, 26 ਫਰਵਰੀ ਨੂੰ ਗੁਰਲੇਜ ਅਖਤਰ ਅਤੇ 2 ਮਾਰਚ ਨੂੰ ਆਰ ਨੀਤ ਸਟਾਰ ਨਾਈਟ ਦੀ ਮੇਜ਼ਬਾਨੀ ਕਰਨਗੇ, ਜਿਸ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਮੇਲੇ ਵਿੱਚ ਸੀਨੀਅਰ ਸਿਟੀਜ਼ਨਾਂ ਲਈ ਵ੍ਹੀਲ ਚੇਅਰ ਦੀ ਸਹੂਲਤ, ਬੱਚਿਆਂ ਲਈ ਕਿਡਜ਼ ਕਾਰਨਰ ਅਤੇ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਸਖੀ ਸ਼ਕਤੀ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਮੇਲੇ ਦਾ ਆਨੰਦ ਲੈਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *