Patiala News: ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ

Patiala News: ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ

Patiala News: ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ

ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਜਣੇਪਾ ਮਿਸ਼ਨ (ਪੀ.ਐੱਮ.ਐੱਸ.ਐੱਮ.ਏ.) ਤਹਿਤ ਗਰਭਵਤੀ ਔਰਤਾਂ ਨੂੰ ਮੁਫਤ ਅਤੇ ਮਿਆਰੀ ਐਂਟੀ-ਨੈਟਲ (ਏ.ਐੱਨ.ਸੀ.) ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਨਵਜੰਮੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਦੱਸਿਆ ਕਿ ਇਸ ਦਿਨ ਮਾਹਿਰ ਡਾਕਟਰ ਗਰਭਵਤੀ ਔਰਤਾਂ ਦੀ ਸਿਹਤ ਜਾਂਚ, ਲੋੜੀਂਦੇ ਲੈਬ ਟੈਸਟ, ਬਲੱਡ ਪ੍ਰੈਸ਼ਰ ਅਤੇ ਹੀਮੋਗਲੋਬਿਨ ਦੇ ਟੈਸਟ, ਪੋਸ਼ਣ ਅਤੇ ਸੁਰੱਖਿਅਤ ਜਣੇਪੇ ਬਾਰੇ ਸਲਾਹ ਦਿੰਦੇ ਹਨ। ਗਰਭਵਤੀ ਔਰਤਾਂ ਜਿਨ੍ਹਾਂ ਨੂੰ ਖ਼ਤਰੇ ਵਿੱਚ ਪਾਇਆ ਜਾਂਦਾ ਹੈ, ਉਹਨਾਂ ਨੂੰ ਲੋੜ ਅਨੁਸਾਰ ਵਿਸ਼ੇਸ਼ ਨਿਗਰਾਨੀ ਅਤੇ ਇਲਾਜ ਯਕੀਨੀ ਬਣਾਇਆ ਜਾਂਦਾ ਹੈ।

ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਗਰਭਵਤੀ ਔਰਤਾਂ ਖਾਸ ਕਰਕੇ ਗਰਭ ਅਵਸਥਾ ਦੀ ਦੂਜੀ ਅਤੇ ਤੀਜੀ ਤਿਮਾਹੀ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਇਸ ਸਕੀਮ ਦਾ ਲਾਭ ਲੈਣ ਅਤੇ ਸੁਰੱਖਿਅਤ ਜਣੇਪਾ ਯਕੀਨੀ ਬਣਾਉਣ।

Leave a Reply

Your email address will not be published. Required fields are marked *