-ਇਸੇ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਾਲੂ ਕਰਵਾਉਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਗੱਲਬਾਤ।
ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੇ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ ਮੁੱਖ ਦਫ਼ਤਰ ਪਟਿਆਲਾ ਪਹੁੰਚੇ | ਇਸ ਮੌਕੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦੋਵਾਂ ਆਗੂਆਂ ਵਿਚਕਾਰ ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਾਲੂ ਕਰਨ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ | ਇਸ ਦੌਰਾਨ ਚੇਅਰਮੈਨ ਨੇ ਦੱਸਿਆ ਕਿ ਪੀਆਰਟੀਸੀ ਦੇ ਫਲੀਟ ਵਿੱਚ 100 ਨਵੀਆਂ ਜੂਨੀਅਰ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਚੇਅਰਮੈਨ ਨੇ ਭਰੋਸਾ ਦਿੱਤਾ ਕਿ ਪੀ.ਆਰ.ਟੀ.ਸੀ ਦੀਆਂ ਇਨ੍ਹਾਂ ਨਵੀਆਂ ਜੂਨੀਅਰ ਬੱਸਾਂ ਵਿੱਚੋਂ ਸਮਾਣਾ ਹਲਕੇ ਲਈ ਲੋੜ ਅਨੁਸਾਰ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਸਮਾਣੇ ਬੱਸ ਸੇਵਾ ਦਾ ਮੁੱਖ ਮੰਤਵ ਮੁਸਾਫਰਾਂ ਨੂੰ ਨਿਰਵਿਘਨ, ਸੁਰੱਖਿਅਤ ਅਤੇ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕਿਸੇ ਵੀ ਇਲਾਕੇ ਦੇ ਲੋਕਾਂ ਨੂੰ ਬੱਸ ਸੇਵਾ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਸਮਾਣੇ ਹਲਕਾ ਤੋਂ ਦੋ ਵੱਖ-ਵੱਖ ਰੂਟਾਂ ‘ਤੇ ਬੱਸਾਂ ਮੁਹੱਈਆ ਕਰਵਾਉਣ ਦਾ ਭਰੋਸਾ ਦੇਣ ‘ਤੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ |
